Image default
About us

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ ! IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ ! IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ

 

 

ਚੰਡੀਗੜ੍ਹ, 29 ਮਈ (ਡੇਲੀ ਪੋਸਟ ਪੰਜਾਬੀ)-ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਲੇ 3-4 ਘੰਟਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ ਪੰਜਾਬ,ਰਾਜਸਥਾਨ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਤੇਜ਼ ਮੀਂਹ ਵੀ ਪੈ ਸਕਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਦੇ ਉੱਪਰ ਹੈ। ਉੱਤਰ-ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਦੇ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਹੈ। ਹੇਠਲੇ ਪੱਧਰਾਂ ਵਿੱਚ ਇਸ ਪ੍ਰਣਾਲੀ ਤੋਂ ਉੱਤਰ ਪੱਛਮੀ ਮੱਧ ਪ੍ਰਦੇਸ਼ ਤੱਕ ਇੱਕ ਖੁਰਲੀ ਚੱਲ ਰਹੀ ਹੈ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ, ਜੋ ਕਿ 31 ਮਈ ਤੱਕ ਜਾਰੀ ਰਹਿ ਸਕਦੀਆਂ ਹਨ।

Advertisement

Related posts

ਕੌਮੀ ਇਨਸਾਫ਼ ਮੋਰਚੇ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ, ਨਹੀਂ ਖੋਲਿਆ ਜਾਵੇਗਾ ਇਕ ਪਾਸੇ ਦਾ ਰਸਤਾ

punjabdiary

ਪੰਜਾਬ ਕੈਬਨਿਟ ਦੀ ਹੋਈ ਬੈਠਕ, ‘ਸੜਕ ਸੁਰੱਖਿਆ ਫੋਰਸ’ ਨੂੰ ਮਨਜ਼ੂਰੀ ਸਣੇ ਲਏ ਗਏ ਕਈ ਅਹਿਮ ਫੈਸਲੇ

punjabdiary

How to know when you should drop the asking price on your home

Balwinder hali

Leave a Comment