Image default
About us

ਪੰਜਾਬ ਸਰਕਾਰ ਖਿਲਾਫ ਕਿਸਾਨ ਯੂਨੀਅਨਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ ਸਰਕਾਰ ਖਿਲਾਫ ਕਿਸਾਨ ਯੂਨੀਅਨਾਂ ਨੇ ਕਰ ਦਿੱਤਾ ਵੱਡਾ ਐਲਾਨ

 

ਪਟਿਆਲਾ, 15 ਜੂਨ (ਏਬੀਪੀ ਸਾਂਝਾ)- ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਕਿ ਪਟਿਆਲਾ ਵਿੱਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਰੈਲੀ ਵਿੱਚ ਪੰਜਾਬ, ਹਰ‌ਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿੱਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਕਿਸਾਨਾਂ ਦੇ ਐਲਾਨ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਦੱਸ ਦਈਏ ਕਿ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਲਈ ਹਰਿਆਣਾ ਦੇ ਕਿਸਾਨ ਆਗੂ ਪੁੱਜ ਰਹੇ ਹਨ। ਇੱਥੇ ਹਰਿਆਣਾ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਅਭਿਮਨਿਊ ਕੋਹਾੜ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਬਰ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 19 ਜੂਨ ਨੂੰ ਪਟਿਆਲਾ ਵਿਚ ਵੱਡੀ ਰੈਲੀ ਕੀਤੀ ਜਾਵੇ, ਜਿਸ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਣਗੇ। ਇਹ ਰੈਲੀ ਇਤਿਹਾਸਕ ਹੋਵੇਗੀ, ਜੋ ਪੰਜਾਬ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ ਤੇ ਉਹ ਚੜ੍ਹਦੀਕਲਾ ਵਿਚ ਹਨ।
ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਬੇਸ਼ੱਕ ਸਰਕਾਰ ਨੇ ਜ਼ੋਰ ਲਗਾਇਆ ਕਿ ਮਰਨ ਵਰਤ ਤੁੜਵਾ ਦਿੱਤਾ ਜਾਵੇ ਪਰ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਸ੍ਰੀ ਡੱਲੇਵਾਲ ਨੇ ਕਿਹਾ ਹੈ ਕਿ ਡੱਟ ਕੇ ਸੰਘਰਸ਼ ਕਰੋ ਤਾਂ ਕਿ ਪੰਜਾਬ ਸਰਕਾਰ ਨੂੰ ਪਾਵਰਕਾਮ ਦੇ ਦਫ਼ਤਰ ਅੱਗੋਂ ਜਬਰੀ ਚੁੱਕੇ ਕਿਸਾਨਾਂ ਸਬੰਧੀ ਕੀਤੀ ਗ਼ਲਤੀ ਦਾ ਅਹਿਸਾਸ ਹੋ ਜਾਵੇ।

Advertisement

Related posts

ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ

punjabdiary

ਰਾਹੁਲ ਗਾਂਧੀ ਨੂੰ ਹਾਈ ਕਰੋਟ ਵੱਲੋਂ ਵੱਡਾ ਝਟਕਾ , ਪਟੀਸ਼ਨ ਖਾਰਿਜ, ਜਾਣੋ ਪੂਰਾ ਮਾਮਲਾ

punjabdiary

ਬਠਿੰਡਾ ‘ਚ NIA ਵੱਲੋਂ ਛਾਪੇਮਾਰੀ: ਨੌਜਵਾਨ ਹਿਰਾਸਤ ‘ਚ ਲਿਆ

punjabdiary

Leave a Comment