Image default
About us

ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

 

 

 

Advertisement

ਚੰਡੀਗੜ੍ਹ, 10 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਸੁਣਵਾਈ ਦੌਰਾਨ ਕਿਹਾ ਕਿ ਤੁਸੀਂ ਅੱਗ ਨਾਲ ਖੇਡ ਰਹੇ ਹੋ। ਸੀਜੇਆਈ ਚੰਦਰਚੂੜ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਜੇਕਰ ਵਿਧਾਨ ਸਭਾ ਦਾ ਇੱਕ ਸੈਸ਼ਨ ਗੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ ਤਾਂ ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗੈਰ-ਕਾਨੂੰਨੀ ਕਿਵੇਂ ਹੋ ਜਾਵੇਗਾ? ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ ਤਰਫੋਂ ਸਿੰਘਵੀ ਨੇ ਕਿਹਾ ਕਿ ਮੌਜੂਦਾ ਰਾਜਪਾਲ ਦੇ ਅਧੀਨ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ।

ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ ਕਿ ਕੀ ਰਾਜਪਾਲ ਨੂੰ ਥੋੜ੍ਹਾ ਜਿਹਾ ਵੀ ਖ਼ਿਆਲ ਹੈ ਕਿ ਉਹ ਅੱਗ ਨਾਲ ਖੇਡ ਰਹੇ ਹਨ? ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ, ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ। ਜੇਕਰ ਰਾਜਪਾਲ ਇਸ ਤਰ੍ਹਾਂ ਬਿੱਲ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਰਹੇ ਤਾਂ ਕੀ ਅਜਿਹੇ ਦੇਸ਼ ਦਾ ਸੰਸਦੀ ਲੋਕਤੰਤਰ ਬਚੇਗਾ? ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਪੰਜਾਬ ਦੇ ਹਾਲਾਤਾਂ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਅਤੇ ਉਸ ਵਿਚ ਵੱਡਾ ਮਤਭੇਦ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।

Related posts

ਵਿਧਾਇਕ ਸ਼ੀਤਲ ਅੰਗੁਰਾਲ ਨੂੰ ਝਟਕਾ, ਵਿਧਾਨ ਸਭਾ ਸਪੀਕਰ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ

punjabdiary

ਫ਼ਰੀਦਕੋਟ ਤੋਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਅੰਮ੍ਰਿਤਸਰ ਲਈ ਹੋਏ ਰਵਾਨਾ

punjabdiary

Breaking- ਆਪ ਦੇ ਮੰਤਰੀ ਸ੍ਰੀ ਜਿੰਪਾ ਨੇ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਯੋਜਨਾ ਦਾ ਦੌਰਾ ਕੀਤਾ ਅਤੇ ਨਹਿਰੀ ਪ੍ਰੋਜੈਕਟਾਂ ਵਿੱਚ ਨਗਦਾ ਪ੍ਰੋਜੈਕਟ ਦੇ ਚੰਗੇ ਅਮਲਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

punjabdiary

Leave a Comment