Tuesday, June 30, 2026
Google search engine
Homeਤਾਜ਼ਾ ਖਬਰਪੰਜਾਬ ਸਰਕਾਰ ਦੀ ਲੈਕਚਰਾਰ ਭਰਤੀ ਵਿਵਾਦਾਂ 'ਚ, SC ਕੋਟੇ ਲਈ ਅਸਾਮੀਆਂ ਨਾ...

ਪੰਜਾਬ ਸਰਕਾਰ ਦੀ ਲੈਕਚਰਾਰ ਭਰਤੀ ਵਿਵਾਦਾਂ ‘ਚ, SC ਕੋਟੇ ਲਈ ਅਸਾਮੀਆਂ ਨਾ ਹੋਣ ‘ਤੇ ਉੱਠੇ ਸਵਾਲ

ਇਲਜ਼ਾਮ ਹੈ ਕਿ ਸਰਕਾਰ ਵੱਲੋਂ ਜਾਰੀ ਭਰਤੀ ਇਸ਼ਤਿਹਾਰ ਵਿੱਚ SC ਵਰਗ ਦੇ ਕਾਲਮ ਨੂੰ ਖਾਲੀ ਛੱਡ ਦਿੱਤਾ ਗਿਆ ਹੈ।

ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲੈਕਚਰਾਰ ਭਰਤੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਵੱਖ-ਵੱਖ ਵਿਸ਼ਿਆਂ ਲਈ ਕੱਢੀਆਂ ਗਈਆਂ ਅਸਾਮੀਆਂ ਵਿੱਚ ਅਨੁਸੂਚਿਤ ਜਾਤੀ (SC) ਵਰਗ ਲਈ ਕੋਈ ਵੀ ਰਾਖਵੀਂ ਅਸਾਮੀ ਨਾ ਰੱਖੇ ਜਾਣ ਦੇ ਦੋਸ਼ ਲੱਗ ਰਹੇ ਹਨ। ਇਲਜ਼ਾਮ ਹੈ ਕਿ ਸਰਕਾਰ ਵੱਲੋਂ ਜਾਰੀ ਭਰਤੀ ਇਸ਼ਤਿਹਾਰ ਵਿੱਚ SC ਵਰਗ ਦੇ ਕਾਲਮ ਨੂੰ ਖਾਲੀ ਛੱਡ ਦਿੱਤਾ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ SC ਭਾਈਚਾਰੇ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਕਰਮੀਪੁਰੀ ਨੇ ਵੀ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਭਰਤੀ ਪ੍ਰਕਿਰਿਆ ਨੇ ਭਗਵੰਤ ਮਾਨ ਸਰਕਾਰ ਦਾ ਦਲਿਤ ਵਿਰੋਧੀ ਰਵੱਈਆ ਸਾਹਮਣੇ ਲਿਆ ਦਿੱਤਾ ਹੈ।

ਇਨ੍ਹਾਂ ਵਿਸ਼ਿਆਂ ਲਈ ਕੱਢੀਆਂ ਗਈਆਂ ਹਨ ਅਸਾਮੀਆਂ
ਪੰਜਾਬ ਸਰਕਾਰ ਨੇ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ, ਕਾਮਰਸ, ਇਕਨਾਮਿਕਸ, ਅੰਗਰੇਜ਼ੀ, ਭੂਗੋਲ, ਹਿੰਦੀ, ਇਤਿਹਾਸ, ਗਣਿਤ, ਪੋਲੀਟੀਕਲ ਸਾਇੰਸ ਅਤੇ ਪੰਜਾਬੀ ਵਿਸ਼ਿਆਂ ਵਿੱਚ ਲੈਕਚਰਾਰ ਦੀਆਂ ਅਸਾਮੀਆਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਹੈ।

ਸਰਕਾਰ ਨੂੰ ਦਿੱਤੀ ਸੰਘਰਸ਼ ਦੀ ਚਿਤਾਵਨੀ
ਇਨ੍ਹਾਂ ਸਾਰੇ ਵਿਸ਼ਿਆਂ ਵਿੱਚ SC ਵਰਗ ਲਈ ਰਾਖਵੀਆਂ ਅਸਾਮੀਆਂ ਨਾ ਦਰਸਾਏ ਜਾਣ ਕਾਰਨ ਵਾਲਮੀਕੀ ਅਤੇ ਦਲਿਤ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਡਾ. ਬੀ.ਆਰ. ਅੰਬੇਡਕਰ ਦਲਿਤ ਸੈਨਾ ਪੰਜਾਬ ਦੇ ਮੁੱਖ ਸਰਪ੍ਰਸਤ ਗਗਨਦੀਪ ਢਿੱਲੋਂ ਅਤੇ ਐਸਸੀ ਕਮਿਸ਼ਨ (ਹਿਊਮਨ ਰਾਈਟਸ ਐਂਡ ਜਸਟਿਸ ਵੈਲਫੇਅਰ ਐਸੋਸੀਏਸ਼ਨ) ਦੇ ਨੈਸ਼ਨਲ ਚੇਅਰਪਰਸਨ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਰਤੀ ਪ੍ਰਕਿਰਿਆ ਵਿੱਚ ਸੋਧ ਕਰਕੇ SC ਵਰਗ ਨੂੰ ਬਣਦਾ ਹੱਕ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments