Image default
About us

ਪੰਜਾਬ ਸਰਕਾਰ ਨੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

ਪੰਜਾਬ ਸਰਕਾਰ ਨੇ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

 

 

 

Advertisement

 

ਮੁਹਾਲੀ, 11 ਅਗਸਤ (ਰੋਜਾਨਾ ਸਪੋਕਸਮੈਨ)- ਪੰਜਾਬ ਵਿਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿਤੀਆਂ ਹਨ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਜਿਸ ਤੋਂ ਬਾਅਦ ਉਥੇ ਪ੍ਰਬੰਧਕ ਲਗਾਏ ਗਏ ਹਨ। ਪੰਜਾਬ ਵਿਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿਚ ਸਰਕਾਰ ਚੋਣਾਂ ਕਰਵਾਏਗੀ।
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਜਦਕਿ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਜਾ ਰਹੇ ਹਨ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।

Related posts

Breaking- ਬਾਜਾਖਾਨਾ ਦੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਨੂੰ ਸਨਮਾਨਿਤ ਕਰਨ ਪਹੁੰਚੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ

punjabdiary

ਜ਼ਿਲ੍ਹਾ ਕਚਹਿਰੀਆਂ ਵਿੱਚ ਵਿਸ਼ਵ ਯੋਗਾ ਦਿਵਸ ਮਨਾਇਆ

punjabdiary

ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆ ਖਿਲਾਫ ਸਖਤ ਕਾਰਵਾਈ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ

punjabdiary

Leave a Comment