Saturday, April 11, 2026
Google search engine
Homeਅਪਰਾਧਪੰਜਾਬ ਸਰਕਾਰ ਨੇ ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ, ਜਿਸ ਵਿੱਚ...

ਪੰਜਾਬ ਸਰਕਾਰ ਨੇ ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ, ਜਿਸ ਵਿੱਚ ਭਾਰੀ ਇਨਾਮਾਂ ਦਾ ਕੀਤਾ ਐਲਾਨ

ਰਿਪੋਰਟਾਂ ਦੇ ਅਨੁਸਾਰ, ਪ੍ਰਸ਼ਾਸਨ ਨੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਨ੍ਹਾਂ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਸਹੀ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਲੱਖਾਂ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਜਾਣਕਾਰੀ ਦੇਣ ਵਾਲੇ ਸ਼ਖਸ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ‘ਚ ਪਹਿਲੀ ਵਾਰ ਗ੍ਰਿਫ਼ਤਾਰੀ ‘ਚ ਸਹਾਇਤਾ ਕਰਨ ਵਾਲੀ ਪੁਖ਼ਤਾ ਦੇ ਭਰੋਸੇਮੰਦ ਸੂਚਨਾ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਕਹਿਣ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਤੁਹਾਡੀ ਜਾਣਕਾਰੀ ‘ਤੇ ਅਸੀਂ ਕਾਰਵਾਈ ਕਰਾਂਗੇ ਤੇ ਇਸ ਦੇ ਲਈ ਲੋਕਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੀ ਦੀ ਪਛਾਣ ਤੇ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਰਕਾਰ ਵੱਲੋਂ ਗੈਂਗਸਟਰਾਂ ਦੀ ਲਿਸਟ ਜਾਰੀ ਕਰਦੇ ਹੋਏ, ਸੂਚਨਾ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ।

ਜਾਰੀ ਕੀਤੀ ਗਈ ਲਿਸਟ ’ਚ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਗੈਂਗਸਟਰ ਲਖਬੀਰ ਸਿੰਘ, ਹਰਵਿੰਦਰ ਸਿੰਘ ਸੰਧੂ, ਸਤਵੀਰ ਸਿੰਘ, ਬਲਵਿੰਦਰ ਸਿੰਘ ਦੋਨੀ, ਪ੍ਰਭਦੀਪ ਸਿੰਘ, ਗੌਰਵ ਪਟਿਆਲ, ਸਵਰਣ ਸਿੰਘ, ਰੋਹਿਤ ਗੋਦਰਾ, ਹੈਰੀ ਬੌਕਸਰ ਹਰੀਚੰਦ, ਗੁਰਵਿੰਦਰ ਸਿੰਘ, ਅਦਿੱਤਿਆ ਕਪੂਰ, ਜੋਬਨਜੀਤ ਸਿੰਘ, ਵਰਿੰਦਰ ਸਿੰਘ, ਸੁਪ੍ਰੀਤ ਸਿੰਘ, ਨਵੀਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਜਸਕਰਨ ਸਿੰਘ ਦੇ ਨਾਂ ਸ਼ਾਮਲ ਹੈ। ਇਨ੍ਹਾਂ ਸਾਰੇ ਗੈਂਗਸਟਰਾਂ ਤੇ ਮੁਲਜ਼ਮਾਂ ’ਤੇ ਪੰਜਾਬ ਸਰਕਾਰ ਨੇ 5 ਤੋਂ ਲੈ ਕੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments