ਪੰਜਾਬ ਸਰਕਾਰ ਪਿੰਡਾਂ ਵਿਚ ਵਸਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਸਪੀਕਰ ਸੰਧਵਾਂ
* ਪਿੰਡ ਢਿੱਲਵਾਂ ਵਿਚ ਜਲਦ ਹੀ ਮਿਲੇਗੀ ਸੀਵਰੇਜ ਦੀ ਸਹੂਲਤ- ਚੇਅਰਮੈਨ ਢਿੱਲਵਾਂ
ਫ਼ਰੀਦਕੋਟ, 16 ਅਗਸਤ (ਪੰਜਾਬ ਡਾਇਰੀ)- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।
ਇਸ ਮੌਕੇ ਸ. ਢਿੱਲਵਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਕੇ ਤੇ ਗਲੀਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਮੱਸਿਆ ਆਦਿ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਪਿੰਡ ਵਾਸੀਆਂ ਨੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦਾ। ਜਿਸ ਤੇ ਕਾਰਵਾਈ ਕਰਦਿਆਂ ਅੱਜ ਉਨ੍ਹਾਂ ਵੱਲੋਂ ਪਿੰਡ ਦੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਲਈ ਵਿਉਂਤਬੰਦੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਵਿੱਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।