Monday, May 11, 2026
Google search engine
Homeਤਾਜ਼ਾ ਖਬਰਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ, 26...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ, 26 ਮਈ ਨੂੰ ਪੈਣਗੀਆਂ ਵੋਟਾਂ

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਐਲਾਨ ਨਾਲ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ-
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਐਲਾਨ ਨਾਲ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 7-ਏ ਤਹਿਤ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ’ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ ਆਈਏਐਸ ਦੇ ਦਸਤਖ਼ਤ ਹਨ।

ਪੰਜਾਬ ਚੋਣ ਕਮਿਸ਼ਨਰ ਵੱਲੋਂ ਚੋਣਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਚੋਣ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਕੇ 29 ਮਈ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 13 ਮਈ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਦਕਿ 16 ਮਈ ਸ਼ਾਮ 3 ਵਜੇ ਤੋਂ ਬਾਅਦ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਮਈ ਨੂੰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ 19 ਮਈ ਨੂੰ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ। ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਜਾਰੀ ਕੀਤੇ ਜਾਣਗੇ। ਨਾਮਜ਼ਦਗੀ ਦੀ ਪ੍ਰਕਿਰਿਆ ਔਨਲਾਈਨ ਨਹੀਂ ਹੋਵੇਗੀ ਅਤੇ ਉਮੀਦਵਾਰਾਂ ਨੂੰ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਖੁਦ ਜਾ ਕੇ ਅਰਜ਼ੀ ਦੇਣੀ ਪਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਜਾਣਕਾਰੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇਗੀ।

ਚੋਣ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ 8 ਨਗਰ ਨਿਗਮਾਂ ਅਤੇ 76 ਨਗਰ ਕੌਂਸਲਾਂ ਲਈ 26 ਮਈ ਨੂੰ ਵੋਟਿੰਗ ਹੋਵੇਗੀ, ਜਦਕਿ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਨੂੰ ਛੱਡ ਕੇ ਬਟਾਲਾ, ਪਠਾਨਕੋਟ, ਕਪੂਰਥਲਾ, ਐਸਏਐਸ ਨਗਰ ਮੁਹਾਲੀ, ਬਠਿੰਡਾ, ਅਬੋਹਰ, ਮੋਗਾ ਅਤੇ ਬਰਨਾਲਾ ਨਗਰ ਨਿਗਮਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਜਦਕਿ ਹੁਸ਼ਿਆਰਪੁਰ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ 2 ਤੋਂ 3 ਹਫ਼ਤਿਆਂ ਬਾਅਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਾਰਡਾਂ ਦੀ ਰਾਖਵੇਂਕਰਨ ਪ੍ਰਕਿਰਿਆ ਨਾਲ ਜੁੜੇ ਮਾਮਲੇ ਕਾਰਨ ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਵੀ ਚੋਣਾਂ ਨਹੀਂ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਚੋਣ ਪ੍ਰਕਿਰਿਆ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ।

ਇਸ ਐਲਾਨ ਤੋਂ ਬਾਅਦ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲ ਖੇਤਰਾਂ ਵਿੱਚ ਸਿਆਸੀ ਹਲਚਲ ਹੋਰ ਵੱਧਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਤਿਆਰੀਆਂ ਨੂੰ ਤੇਜ਼ ਕੀਤਾ ਜਾ ਸਕਦਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments