Image default
About us

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੇ ਫਿਜ਼ੀਕਲ ਟੈਸਟ/ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੇ ਫਿਜ਼ੀਕਲ ਟੈਸਟ/ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ
ਫ਼ਰੀਦਕੋਟ, 05 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਆਉਣ ਵਾਲੀਆਂ ਸੰਭਾਵਿਤ ਫੌਜ ਦੀਆਂ ਭਰਤੀਆਂ ਰੈਲੀਆਂ ਲਈ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਰੀਦਕੋਟ ਦੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ/ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਹੈ। ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਮਿਤੀ 11 ਅਪ੍ਰੈਲ 2022 ਤੋਂ ਰੋਜ਼ਾਨਾ ਸਵੇਰੇ 09.00 ਵਜ੍ਹੇ ਤੋਂ 11.00 ਵਜ੍ਹੇ ਤੱਕ ਕੀਤੀ ਜਾਵੇਗੀ। ਕੈਂਪ ਵਿੱਚ ਸਕਰੀਨਿੰਗ ਸਮੇਂ ਰਿਹਾਇਸ਼ ਦੇ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ ਬਾਰਵੀ ਪਾਸ ਅਸਲ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਦੇ ਖਾਤੇ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਜੋ ਯੁਵਕ ਹੋਟਲ ਮੈਨੇਜਮੈਂਟ ਦਾ ਤਿੰਨ ਮਹੀਨੇ ਦਾ ਕੋਰਸ ਕਰਨਾ ਚਾਹੁੰਦੇ ਹਨ ਉਹ ਯੁਵਕ ਵੀ ਸਕਰੀਨਿੰਗ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਨੌਜਵਾਨ 94638-31615, 83601-63527, 94639-03533 ਨੰਬਰਾਂ ਤੇ ਸਪੰਰਕ ਕਰ ਸਕਦੇ ਹਨ।

Related posts

ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ਵਿਚ ਲੱਗੀ ਅੱਗ; ਕਈ ਦੁਕਾਨਾਂ ਪੂਰੀ ਤਰ੍ਹਾਂ ਸੜੀਆਂ

punjabdiary

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

punjabdiary

Breaking- ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਦੀ ਸੇਫਟੀ ਲਈ ਉਨ੍ਹਾਂ ਦੇ ਬੁਲੇਟ ਪਰੂਫ ਜੈਕਟ ਪਾਈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਕੀਤਾ ਵਾਧਾ

punjabdiary

Leave a Comment