Image default
ਤਾਜਾ ਖਬਰਾਂ

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੇ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੇ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਫਰੀਦਕੋਟ, 5 ਮਈ – ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਆਉਣ ਵਾਲੀਆਂ ਸੰਭਾਵਿਤ ਫੌਜ ਦੀਆਂ ਭਰਤੀਆਂ ਰੈਲੀਆਂ ਲਈ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਨਚਾਰਜ ਇਕਬਾਲ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਰੀਦਕੋਟ ਦੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ/ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਹੈ । ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਸੋਮਵਾਰ ਤੋਂ ਸੁੱਕਰਵਾਰ ਤੱਕ ਰੋਜ਼ਾਨਾ ਸਵੇਰੇ 09.00 ਵਜ੍ਹੇ ਤੋਂ 11.00 ਵਜ੍ਹੇ ਤੱਕ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਕੈਂਪ ਵਿੱਚ ਸਕਰੀਨਿੰਗ ਸਮੇਂ ਰਹਾਇਸ਼ ਦੇ ਸਰਟੀਫਿਕੇਟ, ਜਾਤਿ ਦੇ ਸਰਟੀਫਿਕੇਟ, ਦਸਵੀਂ ਅਤੇ ਬਾਰਵੀਂ ਪਾਸ ਅਸਲ ਸਰਟੀਫਿਕੇਟ, ਦੋ ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ, ਬੈਂਕ ਦੇ ਖਾਤੇ ਦੀ ਫੋਟੋ ਸਟੇਟ ਕਾਪੀ ਨਾਲ ਆਉਣ । ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Advertisement

Related posts

Breaking- ਅਹਿਮ ਖ਼ਬਰ – ਅੱਜ ਗਵਰਨਰ ਨੇ ਡਾ. ਬਲਬੀਰ ਸਿੰਘ ਨੂੰ ਮੰਤਰੀ ਵਜੋਂ ਸਹੁੰ ਚੁਕਾਈ

punjabdiary

Breaking- ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਦਾ ਸੱਚ ਆਇਆ ਸਾਹਮਣੇ, ਸਭ ਤੋਂ ਘੱਟ ਅਪਰਾਧ ਪੰਜਾਬ ਵਿਚ

punjabdiary

Breaking- ਹੁਣ ਘਰ ਬੈਠੇ ਹੀ ਲੈ ਸਕੋਗੇ 283 ਸੇਵਾਵਾਂ ਦਾ ਲਾਭ, ਖੱਜਲ ਖੁਆਰ ਨਹੀਂ ਹੋਣਾ ਪਵੇਗਾ: ਪੰਜਾਬ ਸਰਕਾਰ ਦਾ ਐਲਾਨ

punjabdiary

Leave a Comment