Image default
About us

ਪੰਜਾਬ BJP ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ


ਪੰਜਾਬ BJP ਪ੍ਰਧਾਨ ਬਣਨ ਮਗਰੋਂ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ,  ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

 

 

ਅੰਮ੍ਰਿਤਸਰ, 6 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਭਾਜਪਾ ਦੇ ਮੁਖੀ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਿਲ ਸਨ।
ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣ ਦੀ ਕੀਤੀ ਅਪੀਲ। ਇਸ ਦੇ ਨਾਲ ਹੀ ਉਹ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮ ਤੀਰਥ ਮੱਥਾ ਟੇਕਣ ਲਈ ਵੀ ਪਹੁੰਚਣਗੇ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਕਰਨ ਤੋਂ ਸਾਫ਼ ਇਨਕਾਰ ਕੀਤਾ ਹੈ।
ਸੁਨੀਲ ਜਾਖੜ ਨਾਲ ਮੌਜੂਦ ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ।

Advertisement

Related posts

AI ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ, G20 ਬੈਠਕ ‘ਚ ਕਿਹਾ- ਸਰਕਾਰ ਲਿਆਉਣ ਜਾ ਰਹੀ ਹੈ AI ਪਾਵਰਡ ‘ਭਾਸ਼ਿਨੀ’

punjabdiary

ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 7 ਮਈ ਨੂੰ ਲੱਗੇਗਾ ਰੋਜ਼ਗਾਰ ਮੇਲਾ

punjabdiary

Breaking- ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਬਲਕਿ ਕਈ ਖੇਤਰਾਂ ‘ਚ ਮਰਦਾਂ ਤੋਂ ਅੱਗੇ – ਡਾ. ਰੂਹੀ ਦੁੱਗ

punjabdiary

Leave a Comment