Thursday, October 8, 2026
Google search engine
Homeਰਾਜਨੀਤੀਪੰਨੂ ਦੇ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਲੱਗੀ ਬ੍ਰੇਕ, ਖੁਦ ਮੁੱਖ ਬੁਲਾਰੇ ਨੇ...

ਪੰਨੂ ਦੇ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਲੱਗੀ ਬ੍ਰੇਕ, ਖੁਦ ਮੁੱਖ ਬੁਲਾਰੇ ਨੇ ਦੱਸਿਆ ਪੂਰਾ ਮਾਮਲਾ

ਪੰਨੂ ਦੇ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਲੱਗੀ ਬ੍ਰੇਕ, ਖੁਦ ਮੁੱਖ ਬੁਲਾਰੇ ਨੇ ਦੱਸਿਆ ਪੂਰਾ ਮਾਮਲਾ

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਦੇ ਅਸਤੀਫ਼ੇ ਨੂੰ ਲੈ ਕੇ ਬੀਤੀ ਰਾਤ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਹੁਣ ਸਥਿਤੀ ਸਪੱਸ਼ਟ ਹੋ ਗਈ ਹੈ।

ਚੰਡੀਗੜ੍ਹ


ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਦੇ ਅਸਤੀਫ਼ੇ ਨੂੰ ਲੈ ਕੇ ਬੀਤੀ ਰਾਤ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਹੁਣ ਸਥਿਤੀ ਸਪੱਸ਼ਟ ਹੋ ਗਈ ਹੈ। ਇਨ੍ਹਾਂ ਚਰਚਾਵਾਂ ਦੌਰਾਨ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੰਨੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਫ਼ਵਾਹਾਂ ਇੰਨੀ ਤੇਜ਼ੀ ਨਾਲ ਫੈਲੀਆਂ ਕਿ ਵਿਦੇਸ਼ਾਂ, ਖ਼ਾਸ ਕਰਕੇ ਕੈਨੇਡਾ ਅਤੇ ਅਮਰੀਕਾ ਤੋਂ ਵੀ ਪੱਤਰਕਾਰਾਂ ਵੱਲੋਂ ਇਸ ਸਬੰਧੀ ਪੁਸ਼ਟੀ ਲਈ ਸੰਪਰਕ ਕੀਤਾ ਗਿਆ। ਹਾਲਾਂਕਿ, ਮਾਮਲੇ ਦੀ ਪੜਤਾਲ ਕਰਨ ’ਤੇ ਸਾਹਮਣੇ ਆਇਆ ਕਿ ਬਲਤੇਜ ਸਿੰਘ ਪੰਨੂ ਨੇ ਕਿਸੇ ਵੀ ਤਰ੍ਹਾਂ ਦਾ ਅਸਤੀਫ਼ਾ ਨਹੀਂ ਦਿੱਤਾ।

ਇਸ ਸਬੰਧੀ ਜਦੋਂ ਪੰਨੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅਸਤੀਫ਼ੇ ਦੀਆਂ ਸਾਰੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ, “ਅਸੀਂ ਮਿਸ਼ਨ ’ਤੇ ਹਾਂ, ਕਮਿਸ਼ਨ ’ਤੇ ਨਹੀਂ।”

ਪੰਨੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸਿਪਾਹੀ ਵਜੋਂ ਪੂਰੀ ਤਰ੍ਹਾਂ ਡਟੇ ਹੋਏ ਹਨ ਅਤੇ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਜਾਂ ਪਾਰਟੀ ਤੋਂ ਦੂਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਸ ਤਰ੍ਹਾਂ ਬਲਤੇਜ ਸਿੰਘ ਪੰਨੂ ਦੇ ਅਸਤੀਫ਼ੇ ਨੂੰ ਲੈ ਕੇ ਚੱਲ ਰਹੀ ਚਰਚਾ ’ਤੇ ਫਿਲਹਾਲ ਵਿਰਾਮ ਲੱਗ ਗਿਆ ਹੈ ਅਤੇ ਉਨ੍ਹਾਂ ਖੁਦ ਇਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments