Image default
About us

ਫਰੀਦਕੋਟ ਜ਼ਿਲ੍ਹੇ ‘ਚ 9 ਦਸੰਬਰ 2023 ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਫਰੀਦਕੋਟ ਜ਼ਿਲ੍ਹੇ ‘ਚ 9 ਦਸੰਬਰ 2023 ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

 

 

 

Advertisement

-ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ- ਅਜੀਤਪਾਲ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਫਰੀਦਕੋਟ 4 ਨਵੰਬਰ (ਪੰਜਾਬ ਡਾਇਰੀ)- ਜ਼ਿਲ੍ਹਾ ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਜੀਤ ਪਾਲ ਸਿੰਘ ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਦਸੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।

ਜ਼ਿਲ੍ਹਾ ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਕੌਮੀ ਲੋਕ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ, ਮਾਲ ਵਿਭਾਗ ਨਾਲ ਸਬੰਧਤ ਕੇਸ, 138 ਐਨ.ਆਈ. ਐਕਟ, ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 9-12-2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Related posts

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

punjabdiary

ਡੀ.ਸੀ ਫਰੀਦਕੋਟ ਦੀ ਪ੍ਰਧਾਨਗੀ ਹੇਠ ਸਕੂਲ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਮੀਟਿੰਗ

punjabdiary

ਮਨਿਸਟੀਰੀਅਲ ਮੁਲਾਜ਼ਮਾ ਨੇ 27ਵੇਂ ਦਿਨ ਕਲਮ ਛੋੜ ਹੜਤਾਲ ਕਰਕੇ ਜਿਲਾ ਖਜ਼ਾਨਾ ਦਫਤਰ ਸਾਹਮਣੇ ਦਿੱਤਾ ਗਿਆ ਧਰਨਾ

punjabdiary

Leave a Comment