ਫਰੀਦਕੋਟ ਵਿਚ ਚੌਕੀ ਇੰਚਾਰਜ ਦੀ ਛਾਤੀ ਦੇ ਨੇੜੇ ਲੱਗੀ ਗੋਲੀ
ਫਰੀਦਕੋਟ, 5 ਮਈ (ਬਾਬੂਸ਼ਾਹੀ)- ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਫਰੀਦਕੋਟ ਦੇ ਗੋਲੇਵਾਲਾ ਚੌਕੀ ਇੰਚਾਰਜ ਮਹਿਲਾ ਸਬ-ਇੰਸਪੈਕਟਰ ਦੀ ਛਾਤੀ ਦੇ ਨੇੜੇ ਗੋਲੀ ਲੱਗਣ ਕਾਰਨ ਬਣੀ ਗੰਭੀਰ ਹਾਲਤ ਨੂੰ ਦੇਖਦੇ ਲੁਧਿਆਣਾ ਡੀ ਐਮ ਸੀ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਲੱਗੀ ਸੀ। ਜਾਣਕਾਰੀ ਮੁਤਾਬਕ ਰਿਵਾਲਵਰ ਦੀ ਸਾਂਭ ਸੰਭਾਲ ਕਰਦਿਆਂ ਗੋਲੀ ਚੱਲੀ।