Image default
About us

ਫਰੀਦਕੋਟ ਜ਼ਿਲ੍ਹੇ ‘ਚ 09 ਸਤੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ ਜ਼ਿਲ੍ਹੇ ‘ਚ 09 ਸਤੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

 

 

 

Advertisement

* ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫਰੀਦਕੋਟ, 21 ਜੁਲਾਈ (ਪੰਜਾਬ ਡਾਇਰੀ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਸਤੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਕੌਮੀ ਲੋਕ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 9-9-2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Related posts

ਸਮੁੰਦਰੀ ਤੂਫਾਨ ਬਿਪਰਜੋਇ ਜੱਖੂਆ ਤੋਂ 180 ਕਿਲੋਮੀਟਰ ਦੂਰ,ਅੱਜ ਸ਼ਾਮ ਤੱਕ ਮਚਾਏਗਾ ਤਬਾਹੀ: ਮੌਸਮ ਵਿਭਾਗ

punjabdiary

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

punjabdiary

ਪੰਜਾਬ ‘ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

punjabdiary

Leave a Comment