Image default
ਤਾਜਾ ਖਬਰਾਂ

ਫਰੀਦਕੋਟ ਜ਼ਿਲ੍ਹੇ ‘ਚ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ ਜ਼ਿਲ੍ਹੇ ‘ਚ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ 28 ਮਾਰਚ – (ਗੁਰਮੀਤ ਸਿੰਘ ਬਰਾੜ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ, ਦੀ ਅਗਵਾਈ ਹੇਠ ਮਿਤੀ 14 ਮਈ,2022 ਨੂੰ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਲਗਾਈ ਜਾਵੇਗੀ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਅਥਾਰਿਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ‘ਚ (ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ), ਦੀਵਾਨੀ, ਪਾਣੀ ਦੇ ਬਿੱਲ ਦੇ ਕੇਸ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈੱਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਂਕਾਂ ਦੇ ਕੇਸ, ਬੀ.ਐੱਸ.ਐੱਨ.ਐੱਲ. ਕੇਸਾਂ ਨੂੰ ਆਪਸੀ ਸਹਿਮਤੀ ਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤਾਂ ‘ਚ ਲੰਬਿਤ ਕੇਸਾਂ ਨੂੰ ਕੌਮੀ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ‘ਚ ਲੰਬਿਤ ਨਹੀਂ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ‘ਚ ਫੈਸਲਾ ਹੋਣ ਉਪਰੰਤ ਕੇਸ ‘ਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਵੇਗੀ ਅਤੇ ਉਹ ਫੈਸਲਾ ਨਾ-ਅਪੀਲਯੋਗ ਹੁੰਦਾ ਹੈ ਇਸ ਤੋਂ ਇਲਾਵਾ ਇਸ ਨਾਲ ਪਾਰਟੀਆਂ ਵਿੱਚ ਮਤਭੇਦ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ।

Related posts

ਬ੍ਰਹਮ ਕੁਮਾਰੀਜ਼ ਦੇ ਸਹਿਯੋਗ ਨਾਲ ਸੀ.ਐਚ.ਸੀ. ਬਾਜਾਖਾਨਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ

punjabdiary

Breaking- ਦੋਸ਼ੀ ਅਫਤਾਬ ਪੁੱਛਗਿੱਛ ਦੌਰਾਨ ਆਪਣੇ-ਆਪ ਨੂੰ ਸੰਭਾਲਣ ਲਈ ਮਸ਼ਹੂਰ ਹਸਤੀ ਜੌਨੀ ਡੈਪ ਅਤੇ ਐਂਬਰ ਹਰਡ ਦੇ ਮਾਣਹਾਨੀ ਕੇਸ ਦੀ ਲਾਈਵ ਸੁਣਵਾਈ ਦੇਖਿਆ ਕਰਦਾ ਸੀ (ਸ਼ਰਧਾ ਵਾਕਰ ਕਤਲ ਕੇਸ)

punjabdiary

ਨਵੀਂ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰੇ : ਸੰਧੂ

punjabdiary

Leave a Comment