Image default
About us

ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing

ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing

 

 

 

Advertisement

 

ਚੰਡੀਗੜ੍ਹ, 30 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।

ਦੱਸ ਦੇਈਏ ਕਿ ਪੰਜਾਬ ਦੇ ਕੁਝ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ ਵਿੱਚ 32 ਡਿਗਰੀ ਅਤੇ ਪਠਾਨਕੋਟ ਵਿੱਚ 30 ਡਿਗਰੀ ਰਿਹਾ। ਜਦੋਂ ਕਿ ਜੇਕਰ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 16 ਡਿਗਰੀ ਅਤੇ ਪਠਾਨਕੋਟ ਵਿੱਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

Related posts

ਸੂਬੇ ‘ਚ ਇੰਡਸਟਰੀਅਰਲ ਕਮਿਸ਼ਨ ਦਾ ਗਠਨ, ਉਦਯੋਗਪਤੀ ਕਰਨਗੇ ਅਗਵਾਈ, ਕੈਬਨਿਟ ਮੰਤਰੀ ਦੇ ਬਰਾਬਰ ਮਿਲੇਗਾ ਰੈਂਕ

punjabdiary

ਮੋਦੀ ਸਰਕਾਰ ਦਾ ਵੱਡਾ ਐਲਾਨ, ਲੈਪਟਾਪ, ਟੈਬਲੇਟ ਤੇ ਪਰਸਨਲ ਕੰਪਿਊਟਰ ਦੀ ਦਰਾਮਦ ‘ਤੇ ਲਾਇਆ ਬੈਨ

punjabdiary

200 ਰੁਪਏ ਸਸਤਾ ਹੋਵੇਗਾ ਘਰੇਲੂ LPG ਸਿਲੰਡਰ, 30 ਅਗਸਤ ਤੋਂ ਹੋਵੇਗੀ ਕੀਮਤਾਂ ‘ਚ ਕਟੌਤੀ

punjabdiary

Leave a Comment