Image default
About us

ਫੌਜ ਵਿੱਚ ਭਰਤੀ ਲਈ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਜਾਰੀ – ਦਵਿੰਦਰ ਪਾਲ ਸਿੰਘ

ਫੌਜ ਵਿੱਚ ਭਰਤੀ ਲਈ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਜਾਰੀ – ਦਵਿੰਦਰ ਪਾਲ ਸਿੰਘ

 

 

ਫਰੀਦਕੋਟ, 7 ਜੂਨ (ਪੰਜਾਬ ਡਾਇਰੀ)- ਜਿਹੜੇ ਨੌਜਵਾਨ 17 ਅਪ੍ਰੈਲ 2023 ਨੂੰ ਫੌਜ ਦੀ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ 25 ਮਈ 2023 ਤੋਂ ਲਗਾਤਾਰ ਜਾਰੀ ਹੈ। ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਛੇਤੀ ਤੋਂ ਛੇਤੀ ਸਵੇਰੇ 07:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ । ਇਹ ਜਾਣਕਾਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਇੰਨਚਾਰਜ ਸ੍ਰੀ ਦਵਿੰਦਰ ਪਾਲ ਸਿੰਘ ਦਿੱਤੀ।
ਸ੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਪਣੀ ਆਨ ਲਾਈਨ ਰਿਜਸਟਰੇਸ਼ਨ ਦੀ ਕਾਪੀ, ਨਤੀਜੇ ਦੀ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਸਰਟੀਫਿਕੇਟ, ਜਾਤਿ ਸਰਟੀਫਿਕੇਟ, ਆਧਾਰ ਕਾਰਡ ਅਤੇ ਬੈਂਕ ਖਾਤੇ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਦੀ ਫੋਟੋ ਸਟੇਟ ਕਾਪੀ ਲੈ ਕੇ ਆਉਣ। ਇਸ ਤੋਂ ਇਲਾਵਾ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਕੈਂਪ ਇੰਚਾਰਜ ਨੇ ਕਿਹਾ ਕਿ ਟ੍ਰੇਨਿੰਗ ਲਈ ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾਏ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 94638-31615 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

Advertisement

Related posts

PTC ਐੱਮਡੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਨੂੰ ਲਿਖਿਆ ਪੱਤਰ, ਨਿਯਮਾਂ ਦੀ ਉਲੰਘਣਾ ਰੋਕਣ ਲਈ ਕੀਤੀ ਮੁੜ ਬੇਨਤੀ

punjabdiary

Breaking- ਪੰਜਾਬ ਦੇ ਕੁਝ ਇਲਾਕਿਆ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ

punjabdiary

600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ

punjabdiary

Leave a Comment