ਬਠਿੰਡਾ ਵਿੱਚ ਵਾਇਰਲ ਹੋਏ ਮਾਂ ਤੇ ਟਰੈਕਟਰ ਚੜ੍ਹਾਉਣ ਮਾਮਲੇ ਵਿੱਚ ਪਿਤਾ-ਪੁੱਤਰ ਵਿਚਕਾਰ ਹੋਇਆ ਸਮਝੌਤਾ
ਵੀਡੀਓ ਵਿੱਚ ਇਹ ਵੀ ਦਿਖਾਇਆ ਗਿਆ ਹੈ ਕਿ ਜ਼ਖਮੀ ਮਾਂ ਦੀ ਮਦਦ ਕਰਨ ਦੀ ਬਜਾਏ, ਪੁੱਤਰ ਨੇ ਉਸਨੂੰ ਟਰੈਕਟਰ ਹੇਠੋਂ ਬਾਹਰ ਕੱਢਿਆ, ਇੱਕ ਪਾਸੇ ਸੁੱਟ ਦਿੱਤਾ ਅਤੇ ਮੌਕੇ ਤੋਂ ਭੱਜ ਗਿਆ। ਇਸ ਘਟਨਾ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ।

ਬਠਿੰਡਾ- ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਮਾਂ ਨਾਲ ਬੇਰਹਮੀ ਦੀ ਘਟਨਾ ਦਾ ਵਾਇਰਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਇਸ ਮਾਮਲੇ ਵਿੱਚ ਪਰਿਵਾਰਕ ਤੌਰ ‘ਤੇ ਸਮਝੌਤਾ ਹੋ ਗਿਆ ਹੈ।
ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਸੀ ਜਦੋਂ ਜ਼ਮੀਨ ਅਤੇ ਖੇਤੀਬਾੜੀ ਮਸ਼ੀਨਰੀ ਦੇ ਬੰਟਵਾਰੇ ਨੂੰ ਲੈ ਕੇ ਪੁੱਤਰ ਕੁਲਦੀਪ ਸਿੰਘ ਨੇ ਆਪਣੀ ਮਾਂ ਨਸੀਬ ਕੌਰ ਨਾਲ ਬੇਹੱਦ ਕੁੱਟਮਾਰ ਕੀਤੀ ਅਤੇ ਉਸ ‘ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਦਿਖਾਈ ਦੇ ਰਿਹਾ ਸੀ ਕਿ ਮਾਂ ਟਰੈਕਟਰ ਦੇ ਅੱਗੇ ਲੇਟ ਕੇ ਉਸਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੁੱਤਰ ਨੇ ਟਰੈਕਟਰ ਨਹੀਂ ਰੋਕਿਆ।
ਵੀਡੀਓ ਵਿੱਚ ਇਹ ਵੀ ਵੇਖਿਆ ਗਿਆ ਕਿ ਜਖ਼ਮੀ ਮਾਂ ਨੂੰ ਮਦਦ ਦੇਣ ਦੀ ਬਜਾਏ ਪੁੱਤਰ ਉਸਨੂੰ ਟਰੈਕਟਰ ਹੇਠਾਂ ਤੋਂ ਘਸੀਟ ਕੇ ਸਾਈਡ ‘ਤੇ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਘਟਨਾ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ।
ਜ਼ਖ਼ਮੀ ਨਸੀਬ ਕੌਰ ਨੂੰ ਤੁਰੰਤ ਸਿਵਲ ਹਸਪਤਾਲ ਗੋਨਿਆਣਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਸਨੂੰ ਸਰੀਰ ਦੇ ਕਈ ਹਿੱਸਿਆਂ ‘ਚ ਅੰਦਰੂਨੀ ਚੋਟਾਂ ਲੱਗੀਆਂ ਹਨ ਅਤੇ ਉਸਦਾ ਇਲਾਜ ਜਾਰੀ ਹੈ।
ਇਸ ਮਾਮਲੇ ‘ਤੇ ਭੁੱਚੋ ਮੰਡੀ ਦੇ ਡੀਐਸਪੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਦੋਵੇਂ ਧਿਰਾਂ ਪੁਲਿਸ ਕੋਲ ਆਈਆਂ ਸਨ। ਹੁਣ ਉਹਨਾਂ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਧਿਰਾਂ ਦੀ ਰਜ਼ਾਮੰਦੀ ਅਨੁਸਾਰ ਕੀਤੀ ਜਾਵੇਗੀ।
ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਸੀ, ਪਰ ਸਮਝੌਤੇ ਤੋਂ ਬਾਅਦ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਦਿਸ਼ਾ ਬਦਲ ਸਕਦੀ ਹੈ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


