Image default
About us

ਬਰਖ਼ਾਸਤ SSP ਨੇ ਲਾਈ CBI ਜਾਂਚ ਦੀ ਪਟੀਸ਼ਨ, ਹਾਈ ਕੋਰਟ ਨੇ ਪੁੱਛਿਆ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਕਿਉਂ ਨਹੀਂ ਮੰਗਦੇ

ਬਰਖ਼ਾਸਤ SSP ਨੇ ਲਾਈ CBI ਜਾਂਚ ਦੀ ਪਟੀਸ਼ਨ, ਹਾਈ ਕੋਰਟ ਨੇ ਪੁੱਛਿਆ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਕਿਉਂ ਨਹੀਂ ਮੰਗਦੇ

 

 

ਚੰਡੀਗੜ੍ਹ, 7 ਜੁਲਾਈ (ਪੰਜਾਬੀ ਜਾਗਰਣ)- ਨਸ਼ਾ ਤਸਕਰੀ ਨੂੰ ਲੈ ਕੇ ਦਰਜ ਐੱਫਆਈਆਰ ਦੇ ਮਾਮਲੇ ਵਿਚ ਸਾਬਕਾ ਐੱਸਐੱਸਪੀ ਰਾਜਜੀਤ ਸਿੰਘ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਉਂ ਨਹੀਂ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕਰ ਦਿੱਤੀ ਜਾਂਦੀ। ਪਟੀਸ਼ਨ ਦਾਖ਼ਲ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਜਾਰੀ ਕੀਤਾ ਗਿਆ ਹੈ।
ਪਟੀਸ਼ਨਕਰਤਾ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਅਤੇ ਉਸ ਦੇ ਖ਼ਿਲਾਫ਼ ਲੁਕ ਆਊਟ ਨੋਟਿਸ ਵੀ ਤੈਅ ਪ੍ਰਕਿਰਿਆ ਦੇ ਖ਼ਿਲਾਫ਼ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਹਾਈ ਕੋਰਟ ਨੇ ਇਸ ’ਤੇ ਪਟੀਸ਼ਨ ’ਤੇ ਹੀ ਸਵਾਲ ਖੜ੍ਹੇ ਕਰ ਦਿੱਤੇ। ਕੋਰਟ ਨੇ ਕਿਹਾ ਕਿ ਕਿਉਂ ਇਸ ਮਾਮਲੇ ਵਿਚ ਪਟੀਸ਼ਨਕਰਤਾ ਨੇ ਸਿੱਧੇ ਤੌਰ ’ਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨਕਰਤਾ ਧਿਰ ਵੱਲੋਂ ਇਸ ਮਾਮਲੇ ’ਚ ਜਵਾਬ ਲਈ ਕੁਝ ਸਮਾਂ ਦੇਣ ਦੀ ਮੰਗ ਕੀਤੀ ਗਈ।

Advertisement

Related posts

Breaking- ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਲਈ ਅਹਿਮ ਖਬਰ, ਮਰਦਮਸ਼ੁਮਾਰੀ ਵੇਲੇ ਫਾਰਮ ਵਿਚ ਸਿੱਖਾਂ ਲਈ ਵੱਖਰਾ ਖਾਨਾ ਦਿੱਤਾ ਜਾਵੇ – ਸੁਪਰੀਮ ਕੋਰਟ

punjabdiary

5000 ਰੁਪਏ ‘ਚ ਮਿਲੇਗਾ ਸਿਲੰਡਰ- ਜੇ ਪੰਜ ਸਾਲ ‘ਚ ਇੱਕ ਵਾਰ ਚੋਣ ਹੋਈ ਤਾਂ… ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਕੀਤਾ ਵੱਡਾ ਹਮਲਾ

punjabdiary

AAP ਵਿਧਾਇਕ ਗੱਜਣਮਾਜਰਾ ਦੀ ਗ੍ਰਿਫਤਾਰੀ ਪਿੱਛੋਂ ਵਿਗੜੀ ਸਿਹਤ, PGI ‘ਚ ਕਰਵਾਇਆ ਗਿਆ ਭਰਤੀ

punjabdiary

Leave a Comment