Image default
ਅਪਰਾਧ

ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

 

 

 

Advertisement

ਚੰਡੀਗੜ੍ਹ, 18 ਨਵੰਬਰ (ਡੇਲੀ ਪੋਸਟ ਪੰਜਾਬੀ)- ਮੂਸੇਵਾਲਾ ਕ.ਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਉਸ ਦੀ ਇਹ ਗ੍ਰਿਫਤਾਰੀ ਗੈਂ.ਗਸ/ਟਰ ਟੀਨੂੰ ਨੂੰ ਪੁਲਿਸ ਦੀ ਗ੍ਰਿਫਤ ਵਿਚੋਂ ਭਜਾਉਣ ਦੇ ਇਲਜ਼ਾਮਾਂ ਤਹਿਤ ਕੀਤੀ ਗਈ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ 25 ਜਨਵਰੀ ਤੱਕ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ।

ਦੱਸ ਦੇਈਏ ਕਿ ਮਾਨਸਾ ਦੇ CIA ਸਟਾਫ਼ ’ਚੋਂ ਗੈਂਗ.ਸਟਰ ਦੀਪਕ ਟੀਨੂੰ ਇਸੇ ਸਾਲ 31 ਅਗਸਤ ਦੀ ਰਾਤ ਨੂੰ ਭੱਜ ਗਿਆ ਸੀ। ਪੰਜਾਬ ਪੁਲਿਸ ਵੱਲੋਂ ਜਦੋਂ ਮਾਮਲੇ ਦੀ ਜਾਂਚ ਟੀਮ ਬਣਾਈ ਗਈ ਜਿਸ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ । ਗੈਂਗਸਟਰ ਟੀਨੂੰ ਨਾਲ ਸਿਰਫ ਇੰਚਾਰਜ ਪ੍ਰਿਤਪਾਲ ਸੀ, ਕੋਈ ਹੋਰ ਪੁਲਿਸ ਮੁਲਾਜ਼ਮ ਜਾਂ ਸਕਿਓਰਿਟੀ ਨਹੀਂ ਸੀ ਤੇ ਇਸ ਦੌਰਾਨ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਜਿਸ ਦੇ ਬਾਅਦ ਡੀਜੀਪੀ ਨੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਪ੍ਰਿਤਪਾਲ ਨੇ ਪਹਿਲਾਂ ਮਾਨਸਾ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ।ਇਸ ਦੇ ਬਾਅਦ ਹਾਈਕੋਰਟ ਨੇ ਸਾਬਕਾ ਸੀਆਈਏਇੰਚਾਰਜ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

Advertisement

Related posts

Breaking News–ਮੂਸੇਵਾਲਾ ਕਤਲ ਕਾਂਡ ‘ਚ CCTV ਨਾਲ ਹੋਇਆ ਵੱਡਾ ਖੁਲਾਸਾ- ਸੋਨੀਪਤ ਦੇ ਹਨ ਸ਼ਾਰਪ ਸ਼ੂਟਰ: ਸੂਤਰ

punjabdiary

ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ

punjabdiary

ਅਹਿਮ ਖਬਰ- ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

punjabdiary

Leave a Comment