Tuesday, June 23, 2026
Google search engine
Homeਤਾਜ਼ਾ ਖਬਰਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਅੱਗੇ ਅੱਜ ਪੇਸ਼ ਹੋ ਸਕਦੇ ਹਨ ਵਿਜੇ...

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਅੱਗੇ ਅੱਜ ਪੇਸ਼ ਹੋ ਸਕਦੇ ਹਨ ਵਿਜੇ ਸਾਂਪਲਾ, ਅਹਿਮ ਤੱਥਾਂ ਬਾਰੇ ਹੋਵੇਗੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਅੱਗੇ ਅੱਜ ਪੇਸ਼ ਹੋ ਸਕਦੇ ਹਨ ਵਿਜੇ ਸਾਂਪਲਾ, ਅਹਿਮ ਤੱਥਾਂ ਬਾਰੇ ਹੋਵੇਗੀ ਪੁੱਛਗਿੱਛ

ਹਾਲਾਂਕਿ ਸਾਂਪਲਾ ਨੂੰ ਬੀਤੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਕੁਝ ਕਾਰਨਾਂ ਕਰਕੇ ਹਾਜ਼ਰ ਨਹੀਂ ਹੋ ਸਕੇ।

ਫਰੀਦਕੋਟ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਮਾਮਲੇ ਵਿੱਚ ਆਪਣੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਇਸ ਸਿਲਸਿਲੇ ਵਿੱਚ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਅੱਜ ਜਲੰਧਰ ਦੇ PAP ਕੰਪਲੈਕਸ ਵਿੱਚ SIT ਸਾਹਮਣੇ ਹਾਜ਼ਰ ਹੋ ਸਕਦੇ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਰਹੇ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਅਤੇ ਉਸ ਵੇਲੇ ਦੇ ਫਰੀਦਕੋਟ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਹਾਲਾਂਕਿ ਸਾਂਪਲਾ ਨੂੰ ਬੀਤੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਕੁਝ ਕਾਰਨਾਂ ਕਰਕੇ ਹਾਜ਼ਰ ਨਹੀਂ ਹੋ ਸਕੇ।

ਦੱਸਣਯੋਗ ਹੈ ਕਿ SIT ਵੱਲੋਂ ਥਾਣਾ ਬਾਜਾਖਾਣਾ ਵਿੱਚ 14 ਅਕਤੂਬਰ ਅਤੇ 21 ਅਕਤੂਬਰ 2015 ਨੂੰ ਦਰਜ ਹੋਏ ਕੇਸਾਂ ਦੇ ਸਬੰਧ ਵਿੱਚ ਇਹ ਸੰਮਨ ਭੇਜੇ ਗਏ ਹਨ। ਜਾਂਚ ਟੀਮ ਘਟਨਾਕ੍ਰਮ ਦੇ ਵੱਖ-ਵੱਖ ਪਹਿਲੂਆਂ ਅਤੇ ਉਸ ਸਮੇਂ ਲਏ ਗਏ ਪ੍ਰਸ਼ਾਸਨਿਕ ਫ਼ੈਸਲਿਆਂ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

ਸਾਂਪਲਾ ਤੋਂ ਮੰਗੇ ਗਏ ਵੇਰਵੇ
ਵਿਜੇ ਸਾਂਪਲਾ ਨੂੰ ਭੇਜੇ ਗਏ ਨੋਟਿਸ ਵਿੱਚ SIT ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨਾਲ ਜੁੜੇ ਤੱਥਾਂ ਅਤੇ ਹਾਲਾਤਾਂ ਬਾਰੇ ਜਾਣਕਾਰੀ ਰੱਖਦੇ ਹੋ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣਾ ਬਿਆਨ ਦਰਜ ਕਰਵਾਉਣ ਅਤੇ ਜਾਂਚ ਵਿੱਚ ਸਹਿਯੋਗ ਦੇਣ ਲਈ ਬੁਲਾਇਆ ਗਿਆ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਬਿਆਨ ਨਾਲ ਘਟਨਾ ਅਤੇ ਉਸ ਵੇਲੇ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਮਝਣ ਵਿੱਚ ਮਦਦ ਮਿਲੇਗੀ।

ਸਾਬਕਾ ਡੀਸੀ ਜੱਗੀ ਨੂੰ ਪਹਿਲੀ ਵਾਰ ਤਲਬ
ਫਰੀਦਕੋਟ ਦੇ ਸਾਬਕਾ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਉਨ੍ਹਾਂ ਨੂੰ SIT ਵੱਲੋਂ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਉਨ੍ਹਾਂ ਤੋਂ ਘਟਨਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਕਾਰਵਾਈਆਂ ਅਤੇ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।

ਗਗਨਦੀਪ ਬਰਾੜ ਤੋਂ ਵੀ ਹੋਵੇਗੀ ਪੁੱਛਗਿੱਛ
SIT ਨੇ ਸਾਬਕਾ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਬਰਾੜ ਉਸ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਵਜੋਂ ਕੰਮ ਕਰ ਰਹੇ ਸਨ। ਜਾਂਚ ਟੀਮ 2015 ਦੀਆਂ ਘਟਨਾਵਾਂ ਦੌਰਾਨ ਮੁੱਖ ਮੰਤਰੀ ਦਫ਼ਤਰ ਅਤੇ ਸਰਕਾਰੀ ਅਧਿਕਾਰੀਆਂ ਵਿਚਾਲੇ ਹੋਏ ਸੰਚਾਰ ਅਤੇ ਤਾਲਮੇਲ ਬਾਰੇ ਸਪੱਸ਼ਟ ਜਾਣਕਾਰੀ ਹਾਸਲ ਕਰਨਾ ਚਾਹੁੰਦੀ ਹੈ। ਗਗਨਦੀਪ ਬਰਾੜ ਤੋਂ ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments