Friday, November 6, 2026
Google search engine
Homeਤਾਜ਼ਾ ਖਬਰਬਹਿਰੀਨ ਦੀ ਮਹਿਲਾ ਨਾਲ ਜਬਰ-ਜ਼ਿਨਾਹ ਮਾਮਲੇ ’ਚ ਝਿੰਜਰ ਦੀ SIT ਅੱਗੇ ਹਾਜ਼ਰੀ

ਬਹਿਰੀਨ ਦੀ ਮਹਿਲਾ ਨਾਲ ਜਬਰ-ਜ਼ਿਨਾਹ ਮਾਮਲੇ ’ਚ ਝਿੰਜਰ ਦੀ SIT ਅੱਗੇ ਹਾਜ਼ਰੀ

ਬਹਿਰੀਨ ਦੀ ਮਹਿਲਾ ਨਾਲ ਜਬਰ-ਜ਼ਿਨਾਹ ਮਾਮਲੇ ’ਚ ਝਿੰਜਰ ਦੀ SIT ਅੱਗੇ ਹਾਜ਼ਰੀ

ਅਕਾਲੀ ਆਗੂ ਨੇ ਜਾਂਚ ਟੀਮ ਸਾਹਮਣੇ ਰੱਖਿਆ ਆਪਣਾ ਪੱਖ, ਲੱਗੇ ਦੋਸ਼ਾਂ ਨੂੰ ਨਕਾਰਦਿਆਂ ਸਿਆਸੀ ਰੰਜਿਸ਼ ਤਹਿਤ ਫਸਾਉਣ ਦੇ ਲਾਏ ਇਲਜ਼ਾਮ

ਚੰਡੀਗੜ੍ਹ: ਬਹਿਰੀਨ ਦੀ ਮਹਿਲਾ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਸਰਬਜੀਤ ਸਿੰਘ ਝਿੰਜਰ ਸ਼ੁੱਕਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ। ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਪਹੁੰਚੇ। ਸੰਮਨ ਜਾਰੀ ਹੋਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਝਿੰਜਰ ਜਾਂਚ ਟੀਮ ਅੱਗੇ ਪੇਸ਼ ਹੋਏ ਹਨ।

ਜਾਣਕਾਰੀ ਅਨੁਸਾਰ SIT ਵੱਲੋਂ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਹੁਣ ਉਨ੍ਹਾਂ ਦੀ ਪੇਸ਼ੀ ਤੋਂ ਬਾਅਦ ਜਾਂਚ ਟੀਮ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕਰ ਰਹੀ ਹੈ ਅਤੇ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਪਣੇ ’ਤੇ ਲੱਗੇ ਦੋਸ਼ਾਂ ਨੂੰ ਝਿੰਜਰ ਨੇ ਦੱਸਿਆ ਬੇਬੁਨਿਆਦ

ਸਰਬਜੀਤ ਸਿੰਘ ਝਿੰਜਰ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਪਹਿਲਾਂ ਹੀ ਸਿਰੇ ਤੋਂ ਨਕਾਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਆਸੀ ਰੰਜਿਸ਼ ਦੇ ਚੱਲਦਿਆਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਪੂਰੇ ਮਾਮਲੇ ਨੂੰ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਸਿਆਸੀ ਈਰਖਾ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉੱਧਰ, SIT ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਜਾਂਚ ਟੀਮ ਵੱਲੋਂ ਸਾਹਮਣੇ ਆਏ ਤੱਥਾਂ ਅਤੇ ਸਬੰਧਤ ਵਿਅਕਤੀਆਂ ਦੇ ਪੱਖਾਂ ਦੀ ਪੜਤਾਲ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments