ਬਾਬਾ ਫਰੀਦ ਇੰਸਟੀਚਿਊਟ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ 4 ਅਗਸਤ ਨੂੰ ਲੱਗੇਗਾ ਸਵੈ-ਰੋਜ਼ਗਾਰ ਕੈਂਪ
ਫਰੀਦਕੋਟ, 1 ਅਗਸਤ (ਪੰਜਾਬ ਡਾਇਰੀ)- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਕਮ-ਚੇਅਰਮੈਂਨ (ਡੀ.ਬੀ.ਈ.ਈ, ਫਰੀਦਕੋਟ) ਅਤੇ ਵਧੀਕ ਡਿਪਟੀ ਕਮਿਸ਼ਨਰ ਕਮ-ਸੀ.ਈ.ਓ (ਡੀ.ਬੀ.ਈ.ਈ, ਫਰੀਦਕੋਟ) ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਫਰੀਦਕੋਟ ਵੱਲੋਂ 4 ਅਗਸਤ,2023 ਨੂੰ ਬਾਬਾ ਫਰੀਦ ਇੰਸਟੀਚਿਊਟ ,ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਦਾ ਮੁੱਖ ਮਕਸਦ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਅਤੇ ਸਵੈ-ਰੋਜ਼ਗਾਰ ਲਈ ਪੰਜਾਬ ਦੇ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਦੇਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜ਼ੋ ਉਨ੍ਹਾਂ ਨੂੰ ਰੋਜਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਵੈ-ਰੋਜਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ https://forms.gle/CYUNnwNRW8RGFwBK9 ਲਿੰਕ ਤੇ 04-08-2023 ਤੋਂ ਪਹਿਲਾਂ ਰਜਿਸਟਰੇਸ਼ਨ ਕਰਨ।ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਆਪਣੇ ਅਸਲ ਦਸਤਾਵੇਜ਼ ਅਤੇ ਫੋਟ ਕਾਪੀਆਂ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਰੀਜਿਊਮ ਲੈ ਕੇ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ, ਦਫਤਰੀ ਸਮੇਂ ਤੇ ਪਹੁੰਚ ਸਕਦੇ ਹਨ।