Image default
About us

ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ

ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ

 

 

 

Advertisement

 

 

ਫਰੀਦਕੋਟ 3 ਨਵੰਬਰ (ਪੰਜਾਬ ਡਾਇਰੀ)- ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ, ਯੂਨਿਟ ਫਰੀਦਕੋਟ ਵੱਲੋਂ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ 02.11.2023 ਨੂੰ ਅੰਮ੍ਰਿਤਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਫਰੀਦਕੋਟ ਦੀ ਅਗਵਾਈ ਵਿੱਚ ਬਾਬਾ ਫਰੀਦ ਨਰਸਿੰਗ ਕਾਲਜ, ਸੰਧਵਾਂ (ਕੋਟਕਪੂਰਾ) ਵਿਖੇ ਜਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਕਰਵਾਇਆ ਗਿਆ।

Advertisement

ਇਸ ਸੈਮੀਨਾਰ ਵਿੱਚ ਅੰਮ੍ਰਿਤਪਾਲ ਸਿੰਘ ਪੀ.ਪੀ.ਐਸ, ਡੀ.ਐਸ.ਪੀ ਵਿਜੀਲੈਂਸ ਬਿਊਰੋ ਫਰੀਦਕੋਟ ਤੋਂ ਇਲਾਵਾ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਦੇ ਪ੍ਰੋਫੈਸਰ ਸ਼੍ਰੀ ਬੀਰਇੰਦਰਜੀਤ ਸਿੰਘ, ਸ਼੍ਰੀ ਸ਼ਮਸ਼ੇਰ ਸਿੰਘ ਪੀ.ਪੀ.ਐਸ, ਡੀ.ਐਸ.ਪੀ ਕੋਟਕਪੂਰਾ, ਸਬ-ਇੰਸਪੈਕਟਰ ਸੰਦੀਪ ਸਿੰਘ ਵੱਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਭਾਸ਼ਣ ਦਿੱਤਾ ਗਿਆ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਵਿਰੋਧੀ ਕੰਮਾਂ ਬਾਰੇ ਵੇਰਵੇ ਸਹਿਤ ਦੱਸਿਆ ਗਿਆ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਤ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੈਡਮ ਡਾ: ਗੁਰਜੀਤ ਕੌਰ ਬਰਾੜ, ਇੰਸਪੈਕਟਰ ਗੁਰਮੇਹਰ ਸਿੰਘ ਮੁੱਖ-ਅਫਸਰ ਥਾਣਾ ਸਿਟੀ ਕੋਟਕਪੂਰਾ, ਸਬ-ਇੰਸਪੈਕਟਰ ਚਮਕੌਰ ਸਿੰਘ ਮੁੱਖ-ਅਫਸਰ ਥਾਣਾ ਸਦਰ ਕੋਟਕਪੂਰਾ, ਕਾਲਜ ਦੇ ਵਿਦਿਆਰਥੀ ਅਤੇ ਵਿਜੀਲੈਂਸ ਵਿਭਾਗ, ਫਰੀਦਕੋਟ ਦੇ ਕਰਮਚਾਰੀ ਹਾਜਰ ਹਾਜਰ ਸਨ।

Advertisement

Related posts

ਸਿੱਖਿਆ ਵਿਭਾਗ ਦਾ ਫਰਮਾਨ, ਪੰਜਾਬ ਦੇ ਬੱਚਿਆਂ ਨੂੰ ਚੰਡੀਗੜ੍ਹ ਦੇ ਸਕੂਲਾਂ ‘ਚ ਨਹੀਂ ਮਿਲੇਗਾ ਦਾਖਲਾ

punjabdiary

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ

punjabdiary

2023 ਦੌਰਾਨ ਪੰਜਾਬ ’ਚ ਜਾਰੀ ਹੋਏ 10.83 ਲੱਖ ਪਾਸਪੋਰਟ; ਦੇਸ਼ ਭਰ ਦਾ ਅੰਕੜਾ 1.25 ਕਰੋੜ ਤੋਂ ਵੱਧ

punjabdiary

Leave a Comment