Image default
About us

ਬਾਬਾ ਫ਼ਰੀਦ ਆਗਮਨ-ਪੁਰਬ ਦੇ ਚੌਥੇ ਦਿਨ ਸਿੰਘ ਸਾਹਿਬਾਨਾ ਨੇ ਕੀਰਤਨ-ਸਮਾਗਮ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ

ਬਾਬਾ ਫ਼ਰੀਦ ਆਗਮਨ-ਪੁਰਬ ਦੇ ਚੌਥੇ ਦਿਨ ਸਿੰਘ ਸਾਹਿਬਾਨਾ ਨੇ ਕੀਰਤਨ-ਸਮਾਗਮ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ

 

 

 

Advertisement

– ਡੀ ਆਈ ਜੀ ਸ੍ਰੀ ਅਜੇ ਮਾਲੂਜਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ
ਫਰੀਦਕੋਟ, 22 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ 850 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਆਗਮਨ-ਪੁਰਬ 2023 ਦੇ ਚੌਥੇ ਦਿਨ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖ਼ਾਲਸਾ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸਾਹਿਬਾਨ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮਾਂ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਰੂਹਾਨੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ।

ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਡਾ. ਗੁਰਇੰਦਰ ਮੋਹਨ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਦੇ ਸਮੇਂ ਗੁ ਗੋਦੜੀ ਸਾਹਿਬ ਵਿਖੇ ਗਿਆਨੀ ਕਿਸ਼ਨ ਸਿੰਘ ਅਤੇ ਗਿਆਨੀ ਸਾਹਿਬ ਸਿੰਘ ਜੀ ਖ਼ਾਲਸਾ ਨੇ ਆਪਣੇ ਰੂਹਾਨੀ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਡਾ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਸਿੰਘ ਸਹਿਬਾਨਾਂ ਨੂੰ ਸਰੋਪੇ ਭੇਂਟ ਕਰਕੇ ਸਨਮਾਨਿਤ ਕੀਤੇ ਗਏ ਤੇ ਨਾਲ ਹੀ ਉਹਨਾਂ ਨੇ ਕਥਾ-ਵਾਚਕਾਂ ਨੂੰ ਬੇਨਤੀ ਕੀਤੀ ਕਿ ਕੱਲ ਉਹ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਵੇਰੇ 8 ਤੋਂ 9 ਵਜੇਂ ਤੱਕ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨ।

ਜਿਸ ਨੂੰ ਉਹਨਾਂ ਨੇ ਬੜ੍ਹੇ ਆਦਰ ਨਾਲ ਸਵਕਾਰਿਆਂ ਅਤੇ ਅੱਜ ਉਹਨਾਂ ਨੇ ਟਿੱਲਾ ਬਾਬਾ ਫਰੀਦ ਵਿਖੇ ਹਾਜ਼ਰੀ ਭਰਦੇ ਸੰਗਤਾਂ ਨੂੰ ਕਥਾ- ਕੀਰਤਨ ਨਾਲ ਨਿਹਾਲ ਕੀਤਾ। ਫ਼ਿਰ ਇਸ ਮੌਕੇ ਡੀ ਆਈ ਜੀ ਸ੍ਰੀ ਅਜੇ ਮਾਲੂਜਾ ਨੇ ਆਪਣੀ ਪਤਨੀ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡਾ. ਗੁਰਇੰਦਰ ਮੋਹਨ ਸਿੰਘ ਜੀ ਅਤੇ ਸ. ਗੁਰਜਾਪ ਸਿੰਘ ਸੇਖੋ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Advertisement

Related posts

Breaking- ਅਹਿਮ ਖਬਰ – ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ 1 ਕਰੋੜ ਰੁਪਏ ਦੇਣ ਦਾ ਐਲਾਨ

punjabdiary

ਪੰਜਾਬ ਵਿਚ 3 ਦਿਨ ਮੀਂਹ ਦਾ ਅਲਰਟ, IMD ਨੇ ਕਿਸਾਨਾਂ ਨੂੰ ਕੀਤਾ ਚੌਕਸ

punjabdiary

ਅਯੁੱਧਿਆ ‘ਚ ਸਜਿਆ ਦੁਨੀਆ ਦਾ ਸਭ ਤੋਂ ਵੱਡਾ ਦੀਵਾ, 21,000 ਲੀਟਰ ਤੇਲ, 1008 ਟਨ ਮਿੱਟੀ ਦੀ ਹੋਈ ਵਰਤੋਂ

punjabdiary

Leave a Comment