Image default
About us

ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ  ਤੀਜ- ਮੁਕਾਬਲਿਆਂ ਵਿੱਚੋਂ ਅੱਵਲ

ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ  ਤੀਜ- ਮੁਕਾਬਲਿਆਂ ਵਿੱਚੋਂ ਅੱਵਲ

 

 

 

Advertisement

 

ਫ਼ਰੀਦਕੋਟ, 22 ਅਗਸਤ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ ਰਹਿਮਤ ਸਦਕਾ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨੀਂ ਮਹਾਤਮਾ ਗਾਂਧੀ ਮੈਮੋਰੀਅਲ ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਤੀਜ ਮੁਕਾਬਲਿਆਂ ਵਿੱਚ ਹਿੱਸਾ ਲਿਆ ।

ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ ਸਕੂਲ ਦੀ ਭੰਗੜਾ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਅਤੇ ਨਕਦ ਇਨਾਮ ਪ੍ਰਾਪਤ ਕੀਤਾ । ਰੰਗੋਲੀ ਮੁਕਾਬਲਿਆਂ ਵਿੱਚ ਨਵਜੋਤ ਕੌਰ ਨੇ ਪਹਿਲਾ, ਗੁਰਨੂਰ ਕੌਰ ਨੇ ਦੂਜਾ ਅਤੇ ਭਵਨੂਰ ਕੌਰ ਨੇ ਤੀਜਾ ਸਥਾਨ ਅਤੇ ਜਪਨੀਤ ਕੌਰ ਨੇ ਕੌਂਸੋਲੇਸ਼ਨ ਇਨਾਮ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਮਹਿੰਦੀ ਲਗਾਉਣ ਦੇ ਮੁਕਾਬਲਿਆਂ ਵਿੱਚ ਜਪੁਜੀ ਨੇ ਪਹਿਲਾ, ਅੰਸ਼ੂ ਨੇ ਦੂਸਰਾ ਅਤੇ ਏਕਨੂਰ ਸ਼ਰਮਾ ਨੇ ਤੀਸਰਾ ਸਥਾਨ ਹਾਸਲ ਕੀਤਾ । ਲੰਬੇ ਵਾਲਾਂ ਦੇ ਮੁਕਾਬਲੇ ਵਿਚ ਐਸ਼ਨੂਰ ਕੌਰ ਨੇ ਦੂਜਾ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਜੀਆ ਅਤੇ ਰੀਤੀਕਾ ਵਰਮਾਂ ਵੱਲੋਂ ਪੇਸ਼ ਕੀਤੇ ਲੋਕ ਗੀਤ ਦੀ ਵੀ ਦਰਸ਼ਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ।

Advertisement

ਸਕੂਲ ਪਹੁੰਚਣ ‘ਤੇ ਉਪਰੋਕਤ ਜੇਤੂ ਵਿਦਿਆਰਥੀਆਂ ਦਾ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਥੇ ਅਕਾਦਮਿਕ ਅਤੇ ਸਹਿ- ਅਕਾਦਮਿਕ ਖੇਤਰਾਂ ਵਿੱਚ ਦੇਸ਼-ਪੱਧਰ ‘ਤੇ ਬੇਮਿਸਾਲ ਪ੍ਰਾਪਤੀਆਂ ਹਾਸਲ ਕਰ ਰਹੇ ਹਨ, ਉੱਥੇ ਹੀ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ, ਉਸ ਦੇ ਵਿਕਾਸ ਅਤੇ ਪ੍ਰਸਾਰ ਲਈ ਵੀ ਸਖ਼ਤ ਮਿਹਨਤ ਅਤੇ ਲਗਨ ਨਾਲ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਮੋਹਰੀ ਸਥਾਨ ਹਾਸਲ ਕਰ ਰਹੇ ਹਨ ।

ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਖਾਲਸਾ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਹਾਸਿਲ ਹੋ ਰਹੀਆਂ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਸਦਕਾ ਹੀ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਪੰਜਾਬ ਦੇ ਉੱਚ-ਕੋਟੀ ਦੇ ਸਕੂਲਾਂ ਵਿੱਚ ਸ਼ੁਮਾਰ ਹੈ । ਉਨ੍ਹਾਂ ਨੇ ਇੰਨ੍ਹਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵੀ ਆਪਣਾ ਆਸ਼ੀਰਵਾਦ ਦਿੱਤਾ।

Related posts

ਲਾਲਜੀਤ ਭੁੱਲਰ ਨੇ ਘੇਰੀਆਂ 30 ਬੱਸਾਂ, ਪੈਰਮਿਟ ਚੈੱਕ ਕਰਨ ਮਗਰੋਂ 5 ਬੱਸਾਂ ਕੀਤੀਆਂ ਬੰਦ

punjabdiary

ਕੋਈ ਅਸ਼ਲੀਲ ਵੀਡੀਓ ਸਾਡੇ ਤੱਕ ਨਹੀਂ ਪੁੱਜੀ, ਇਨ੍ਹਾਂ ਦਾ ਕੰਮ ਹੀ ਹੈ ਬੋਲਣਾ- CM ਮਾਨ

punjabdiary

Breaking- ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਦਿਹਾੜੀ ਵਿਚ ਵਾਧਾ – ਮੰਤਰੀ ਅਨਮੋਲ ਗਗਨ ਮਾਨ

punjabdiary

Leave a Comment