Image default
ਤਾਜਾ ਖਬਰਾਂ

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸਮਰ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ , 1 ਜੂਨ – ( ਪੰਜਾਬ ਡਾਇਰੀ ) ਬਾਬਾ ਫਰੀਦ ਜੀ ਦੀ ਰਹਿਮਤ ਸਦਕਾ, ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਤੇ ਸਟੇਟ ਅਵਾਰਡੀ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਦੀ ਯੋਗ ਅਗਵਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਬੱਚਿਆਂ ਦੇ ਸਮਰ ਕੈਂਪ ਦਾਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਜੀ ਕੀਤਾ। ਉਸ ਸਮੇਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ, ਕੋਆਰਡੀਨੇਟਰਜ਼ ਅਤੇ ਵਿਦਿਆਰਥੀਆਂ ਦੇ ਨਾਲ ਸਾਰੇ ਅਧਿਆਪਕ ਵੀ ਮੌਜੂਦ ਸਨ। ਇਸ ਖ਼ੂਬਸੂਰਤ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕਲਨਰੀ ਐਕਟੀਵੀਟਿਜ਼, ਹਾਰਮੋਨੀ ਕੋਰਸ, ਆਰਟੀਸਟਿਕ ਸਿਕਲਜ਼, ਆਈ. ਟੀ. ਸਿਕਲਜ਼, ਸਪੋਟਸ,ਬਾਗਬਾਨੀ, ਐਨਐਸਐਸ, ਐਨਸੀਸੀ, ਸਕਾਊਟਸ ਐਂਡ ਗਾਈਡਜ਼, ਸ਼ਖ਼ਸੀਅਤ ਉਸਾਰੀ ਆਦਿ ਵੱਖ-ਵੱਖ ਵੰਨਗੀਆਂ ਵਿੱਚ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਦਾ ਬਹੁਪੱਖੀ ਵਿਕਾਸ ਕਰਨ ਵਿੱਚ ਹੋਰ ਵਧੇਰੇ ਉਪਰਾਲੇ ਅਤੇ ਯਤਨ ਕੀਤੇ ਜਾਣਗੇ । ਇਸ ਸਮਰ ਕੈਂਪ ਵਿੱਚ ਬੱਚਿਆਂ ਨੂੰ ਹਰ ਰੋਜ਼ ਵੱਖ-ਵੱਖ ਤਰ੍ਹਾਂ ਦੇ ਰਿਫਰੈੱਸ਼ਮੈਂਟ ਵੀ ਦਿੱਤੇ ਜਾਣਗੇ । ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਉਪਰੋਕਤ ਵੱਖ-ਵੱਖ ਵੰਨਗੀਆਂ ਵਿੱਚ ਭਰਪੂਰ ਦਿਲਚਸਪੀ ਦਿਖਾਈ ਤੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਮੁੱਢਲਾ ਉਦੇਸ਼ ਹੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਕਰਨਾ ਹੈ । ਖੇਡਾਂ,ਸੱਭਿਆਚਾਰ, ਸਹਿ-ਅਕਾਦਮਿਕ ਗਤੀਵਿਧੀਆਂ, ਲੋਕ-ਨਾਚ ਆਦਿ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਨੂੰ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਦੀਆਂ ਉਪਲੱਬਧੀਆਂ ਹਾਸਲ ਕਰਵਾਉਣਾ ਹੀ ਸਕੂਲ ਦਾ ਮੁੱਖ ਟੀਚਾ ਹੈ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣਾ ਆਸ਼ੀਰਵਾਦ ਦਿੰਦਿਆਂ ਪ੍ਰਿੰਸੀਪਲ, ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਭ ਦੀ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਲਈ ਬਾਬਾ ਫਰੀਦ ਜੀ ਅੱਗੇ ਅਰਦਾਸ ਕੀਤੀ ਤੇ ਵਿਦਿਆਰਥੀਆਂ ਨੂੰ ਵੀ ਆਪਣਾ ਅਸ਼ੀਰਵਾਦ ਦਿੱਤਾ ਕਿ ਉਹ ਦਿਨ ਦੋਗੁਣੀ ਅਤੇ ਰਾਤ ਚੋਗੁਣੀ ਤਰੱਕੀ ਕਰਨ।

Related posts

Breaking- ਪੇਸ਼ੀ ਤੋਂ ਬਾਅਦ, ਫਿਰ ਪੰਜਾਬ ਦੇ ਮੁੱਖ ਮੰਤਰੀ 5 ਤਰੀਕ ਨੂੰ ਅਦਾਲਤ ਵਿਚ ਪੇਸ਼ ਹੋਣਗੇ,

punjabdiary

Breaking- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਲਾਈਨ ਦੀ ਟੀਮ ਨੇ ਜੋਗੀਆ ਵਾਲੀ ਬਸਤੀ ਵਿੱਚ ਕੀਤਾ ‘ਖੁੱਲਾ ਮੰਚ’ ਪ੍ਰੋਗਰਾਮ

punjabdiary

Breaking- ਪੰਜਾਬ ਵਿਚ ਪ੍ਰੋਜੈਕਟਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ

punjabdiary

Leave a Comment