Image default
ਤਾਜਾ ਖਬਰਾਂ

‘ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਜੈਯੰਤੀ’

‘ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਜੈਯੰਤੀ’
ਧਰਮ ਅਤੇ ਜਾਤੀ ਦੇ ਆਧਾਰ ’ਤੇ ਭੇਦਭਾਵ ਖਤਮ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ : ਮੈਡਮ ਸੁਧਾ
ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਕਰਨਾ ਵੀ ਮੌਜੂਦਾ ਸਮੇਂ ਦੀ ਮੁੱਖ ਅਹਿਮੀਅਤ : ਪਿੰ੍ਰ: ਸ਼ਰਮਾ
ਫਰੀਦਕੋਟ , 15 ਅਪ੍ਰੈਲ :- ਰਾਮ ਮੁਹੰਮਦ ਸਿੰਘ ਅਜ਼ਾਦ ਵੈੱਲਫੇਅਰ ਸੁਸਾਇਟੀ ਅਤੇ ਕਈ ਹੋਰ ਸਮਾਜਸੇਵੀ ਸੰਸਥਾਵਾਂ ਵੱਲੋਂ ਜੱਲਿਆਂ ਵਾਲੇ ਬਾਗ ਦੇ ਸ਼ਹੀਦੀ ਸਾਕੇ ਦੀ 113ਵੀਂ ਬਰਸੀ, ਖਾਲਸਾ ਸਾਜਨਾ ਦਿਵਸ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ .ਭੀਮ ਰਾਓ ਅੰਬੇਦਕਰ ਜੀ ਦੀ 131ਵੀਂ ਜੈਯੰਤੀ ਮੌਕੇ ਸਥਾਨਕ ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਡੋਗਰ ਬਸਤੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਪਿ੍ਰੰਸੀਪਲ ਨਵਦੀਪ ਸ਼ਰਮਾ ਹਰੀਨੌਂ, ਵਿਸ਼ੇਸ਼ ਮਹਿਮਾਨ ਪਿ੍ਰੰਸੀਪਲ ਰਾਜਵਿੰਦਰ ਕੌਰ ਪੱਖੀ ਕਲਾਂ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਮੈਡਮ ਸੁਧਾ ਪਿ੍ਰੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਨੇ ਕੀਤੀ। ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਦੇ ਮੁੱਖ ਅਧਿਆਪਕ ਰਾਕੇਸ਼ ਕਟਾਰੀਆ ਨੇ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਕਿਹਾ । ਆਪਣੇ ਸੰਬੋਧਨ ਦੌਰਾਨ ਸੁਸਾਇਟੀ ਦੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਅਧਿਆਪਕ ਤੇ ਪੈਨਸ਼ਨਰ ਆਗੂ ਬਲਦੇਵ ਸਿੰਘ ਸਹਿਦੇਵ, ਪ੍ਰੋ. ਹਰਬੰਸ ਸਿੰਘ ਪਦਮ, ਸੋਮਨਾਥ ਅਰੋੜਾ, ਮਨਦੀਪ ਸਿੰਘ ਮਿੰਟੂ ਗਿੱਲ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਤੇ ਤਰਕਸ਼ੀਲ ਆਗੂ ਸੁਖਚੈਨ ਸਿੰਘ ਥਾਂਦੇਵਾਲਾ ਆਦਿ ਨੇ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਵਾਪਰੇ ਘਟਨਾਕ੍ਰਮ ਦੇ ਇਤਿਹਾਸਕ ਪਿਛੋਕੜ ਬਾਰੇ ਰੌਸ਼ਨੀ ਪਾਈ। ਉਨਾਂ ਧਰਮ ਅਤੇ ਦੇਸ਼ ਦੀ ਰਾਖੀ ਲਈ 13 ਅਪ੍ਰੈਲ 1699 ਨੂੰ ਹੋਈ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋੰ ਧਰਮ ਅਤੇ ਜਾਤੀ ਦੇ ਆਧਾਰ ’ਤੇ ਭੇਦਭਾਵ ਨੂੰ ਖ਼ਤਮ ਕਰਨ ਲਈ ਧਰਮ ਨਿਰਪੱਖਤਾ ਦੇ ਆਧਾਰ ’ਤੇ ਭਾਰਤ ਦੇਸ਼ ਵਿੱਚ 26 ਜਨਵਰੀ 1950 ਤੋਂ ਲਾਗੂ ਕੀਤੇ ਗਏ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਨੂੰ ਮੌਜੂਦਾ ਸਮੇਂ ਵਿੱਚ ਵੀ ਅਮਲੀ ਰੂਪ ਵਿੱਚ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਅਰਾਈਆਂਵਾਲਾ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕੋਰਿਓਗ੍ਰਾਫ਼ੀਆਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ 21 ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੁਸਾਇਟੀ ਦੇ ਮੈਂਬਰ ਮੁਖਤਿਆਰ ਸਿੰਘ ਮੱਤਾ ਵੱਲੋਂ ਸਾਰੇ ਹਾਜਰੀਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਮੰਘੇੜਾ, ਗੁਰਚਰਨ ਸਿੰਘ ਮਾਨ, ਅਧਿਆਪਕਾ ਅੰਜਨਾ ਕੁਮਾਰੀ, ਪੈਨਸ਼ਨਰ ਆਗੂ ਪੋਹਲਾ ਸਿੰਘ ਬਰਾੜ ਮੋਗਾ, ਤਰਸੇਮ ਨਰੂਲਾ, ਸ਼ਾਮ ਲਾਲ ਚਾਵਲਾ, ਕਿਸਾਨ ਆਗੂ ਹਰਪਾਲ ਸਿੰਘ ਮਚਾਕੀ, ਸੁਖਦਰਸ਼ਨ ਸਿੰਘ ਗਿੱਲ, ਮਨਜਿੰਦਰ ਸਿੰਘ ਸੇਖੋਂ, ਜਗਤਾਰ ਸਿੰਘ ਭਾਣਾ ਸਰਪੰਚ, ਸੁਖਮੰਦਰ ਸਿੰਘ ਰਾਮਸਰ ਸਮੇਤ ਕਈ ਹੋਰ ਸ਼ਾਮਲ ਸਨ।
ਸਬੰਧਤ ਤਸਵੀਰਾਂ ਵੀ

Related posts

Breaking- ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

punjabdiary

ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨੂੰ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

Balwinder hali

‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭੀੜ ਹੋਈ ਬੇਕਾਬੂ; ਔਰਤ ਦੀ ਮੌਤ, ਬੱਚਾ ਗੰਭੀਰ ਜ਼ਖਮੀ

Balwinder hali

Leave a Comment