Monday, June 15, 2026
Google search engine
Homeਅਪਰਾਧਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ, ਮਜੀਠਾ ਥਾਣਾ ਮਾਮਲੇ ‘ਚ...

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ, ਮਜੀਠਾ ਥਾਣਾ ਮਾਮਲੇ ‘ਚ ਵੱਡੀ ਰਾਹਤ

ਸ੍ਰੀ ਅਮ੍ਰਿਤਸਰ ਸਾਹਿਬ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਮਜੀਠੀਆ ਅਤੇ ਹੋਰ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਐਫਆਈਆਰ ਨੰਬਰ 91 ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ 10 ਜੂਨ ਨੂੰ ਹੋਈ ਸੁਣਵਾਈ ਦੌਰਾਨ ਦੋਵਾਂ ਪੱਖਾਂ ਵਿਚਕਾਰ ਤਿੱਖੀ ਬਹਿਸ ਹੋਈ ਸੀ। ਉਸ ਵੇਲੇ ਅਦਾਲਤ ਨੇ ਪੁਲਿਸ ਤੋਂ ਪੁੱਛਿਆ ਸੀ ਕਿ ਮਜੀਠਾ ਥਾਣੇ ਦੀ ਕਥਿਤ ਘਟਨਾ ਨਾਲ ਜੁੜੀ ਸੀਸੀਟੀਵੀ ਫੁਟੇਜ ਅਜੇ ਤੱਕ ਕਿਉਂ ਪੇਸ਼ ਨਹੀਂ ਕੀਤੀ ਗਈ।

ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਸਨ ਅਤੇ ਇਸੇ ਕਰਕੇ ਜ਼ਮਾਨਤ ‘ਤੇ ਵੀ ਫੈਸਲਾ ਟਲ ਗਿਆ ਸੀ। ਹਾਲਾਂਕਿ ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ।

ਜਾਣੋ ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਮਜੀਠਾ ਪੁਲਿਸ ਸਟੇਸ਼ਨ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜੇ ਅਤੇ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪੈਦਾ ਕੀਤੀ। ਅਦਾਲਤ ਵਿੱਚ ਸੁਣਵਾਈ ਇਸੇ ਘਟਨਾ ਸਬੰਧੀ ਦਰਜ ਐਫਆਈਆਰ ਨੂੰ ਲੈ ਕੇ ਹੋ ਰਹੀ ਹੈ। ਜਾਣਕਾਰੀ ਮੁਤਾਬਕ, ਮਜੀਠੀਆ ਆਪਣੇ ਪਾਰਟੀ ਵਰਕਰ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਥਾਣੇ ਪਹੁੰਚੇ ਸਨ।

ਪਿਛਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਜੈ ਕੁਮਾਰ ਵਰਮਾਨੀ ਨੇ ਦਲੀਲ ਦਿੱਤੀ ਸੀ ਕਿ ਇਹ ਸਾਰਾ ਮਾਮਲਾ ਰਾਜਨੀਤਿਕ ਪਿਛੋਕੜ ਨਾਲ ਜੁੜਿਆ ਹੋਇਆ ਹੈ ਅਤੇ ਪੰਚਾਇਤੀ ਚੋਣਾਂ ਮਗਰੋਂ ਪੈਦਾ ਹੋਏ ਤਣਾਅ ਕਾਰਨ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਲੈਣ ਲਈ ਥਾਣੇ ਗਏ ਸਨ ਅਤੇ ਉਨ੍ਹਾਂ ਨੇ ਸਬੰਧਤ ਦਸਤਾਵੇਜ਼ ਦੇਖਣ ਦੀ ਹੀ ਮੰਗ ਕੀਤੀ ਸੀ। ਦੂਜੇ ਪਾਸੇ ਅਦਾਲਤ ਨੇ ਪੁਲਿਸ ਨੂੰ ਕਥਿਤ ਘਟਨਾ ਦੀ ਰਿਕਾਰਡਿੰਗ ਨਾ ਪੇਸ਼ ਕਰਨ ਬਾਰੇ ਵੀ ਸਵਾਲ ਕੀਤਾ ਸੀ। ਪੁਲਿਸ ਨੇ ਦਲੀਲ ਦਿੱਤੀ ਕਿ ਫੁਟੇਜ ਇਸ ਵੇਲੇ ਉਪਲਬਧ ਨਹੀਂ ਹੈ ਅਤੇ ਇਸ ਦਾ ਕੰਟਰੋਲ ਚੰਡੀਗੜ੍ਹ ਪੱਧਰ ‘ਤੇ ਹੈ। ਇਸ ਉੱਤੇ ਬਚਾਅ ਪੱਖ ਨੇ ਕਿਹਾ ਕਿ ਜੇਕਰ ਰਿਕਾਰਡਿੰਗ ਮੌਜੂਦ ਹੈ ਤਾਂ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments