Thursday, February 12, 2026
Google search engine
Homeਅਪਰਾਧਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ! ਜਾਣੋ ਸੁਣਵਾਈ...

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ! ਜਾਣੋ ਸੁਣਵਾਈ ਦੌਰਾਨ ਕੀ ਹੋਇਆ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ, ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ, ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਣਵਾਈ ਦੌਰਾਨ, ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ।

ਅਦਾਲਤ ਨੇ ਜੇਲ੍ਹ ਵਿੱਚ ਮਜੀਠੀਆ ਨੂੰ ਸੰਭਾਵੀ ਖਤਰਿਆਂ ਬਾਰੇ ਵੀ ਸਵਾਲ ਉਠਾਏ। ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ। ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ।

ਇਹ ਵੀ ਪੜ੍ਹੋ- ਪੰਜਾਬ ਭਰ ਦੇ 424 ਥਾਣਿਆਂ ਵਿੱਚ ਜ਼ਬਤ ਕੀਤੇ ਗਏ 75,000 ਵਾਹਨ ਹਟਾਏ ਜਾਣਗੇ

ਇਸ ਦੌਰਾਨ ਮਜੀਠੀਆ ਦੇ ਵਕੀਲ ਅਗਰਵਾਲ ਨੇ ਕਿਹਾ ਕਿ ਪਲੀਜ਼ ਮੈਨੂੰ ਅੰਤਰਿਮ ਜ਼ਮਾਨਤ ‘ਤੇ ਬਹਿਸ ਕਰਨ ਦਿਓ, ਉੱਥੇ ਹੀ ਅਦਾਲਤ ਨੇ ਕਿਹਾ ਕਿ ਮਿਸਟਰ ਦਵੇ ਨੇ ਜਵਾਬ ਦਾਖਲ ਕਰਨ ਲਈ ਦੋ ਹਫਤੇ ਦਾ ਸਮਾਂ ਮੰਗਿਆ ਹੈ। ਅਗਰਵਾਲ ਨੇ ਕਿਹਾ ਕਿ ਮੈਂ ਇਸ ਦਾ ਵਿਰੋਧ ਨਹੀਂ ਕਰ ਰਿਹਾ ਹਾਂ ਪਰ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰੋ, ਮੈਂ ਭੱਜਣ ਵਾਲਾ ਨਹੀਂ ਹਾਂ। ਅਦਾਲਤ ਨੇ ਕਿਹਾ ਕਿ ਤੁਸੀਂ ਕਦੋਂ ਤੋਂ ਜੇਲ੍ਹ ਵਿੱਚ ਹੋ? ਤੁਹਾਡੀ ਜਾਨ ‘ਤੇ ਕਿੰਨੀ ਵਾਰ ਹਮਲਾ ਹੋਇਆ ਹੈ, ਤੁਸੀਂ ਕਹਿ ਰਹੇ ਹੋ ਕਿ ਤੁਹਾਡੀ ਜਾਨ ਨੂੰ ਖਤਰਾ ਹੈ? ਕੀ ਤੁਹਾਨੂੰ ਦੂਜੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਹੈ?

ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਅਧਿਕਾਰੀ ਕਹਿ ਰਹੇ ਹਨ ਕਿ ਜਾਨ ਨੂੰ ਖਤਰਾ ਹੈ, ਦਵੇ ਨੇ ਕਿਹਾ ਕਿ ਅਸੀਂ ਕੋਰਟ ਦੇ ਸਾਹਮਣੇ ਕਿਹਾ ਹੈ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਕਦਨ ਚੁੱਕੇ ਗਏ ਹਨ। ਅਸੀਂ ਇਸ ‘ਤੇ ਹਾਈ ਕੋਰਟ ਦੇ ਸਾਹਮਣੇ ਭਰੋਸਾ ਕੀਤਾ ਹੈ। ਅਦਾਲਤ ਨੇ ਕਿਹਾ ਕਿ ਉਹ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕਰ ਰਹੇ ਹਨ। ਇਸ ਵਿੱਚ ਕੀ ਸਮੱਸਿਆ ਹੈ?

ਇਹ ਵੀ ਪੜ੍ਹੋ- “ਉਹ ਜਦੋਂ ਚਾਹੁਣ ਜਥੇਦਾਰ ਨਿਯੁਕਤ ਕਰ ਦਿੰਦੇ ਸਨ, ਅਤੇ ਜਿਸ ਨੂੰ ਚਾਹੁਣ ਮੁਆਫ਼ ਕਰ ਦਿੰਦੇ ਸਨ…” ਮੁੱਖ ਮੰਤਰੀ ਮਾਨ ਨੇ ਫਿਰ ਪੰਥਕ ਧਿਰਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਕੀਤੀ ਵਰਤੋਂ

ਅਗਰਵਾਲ ਨੇ ਕਿਹਾ ਕਿ ਮੈਂ ਅੰਤਰਿਮ ਜ਼ਮਾਨਤ ਦੀ ਮੰਗ ਕਰ ਰਿਹਾ ਹਾਂ। ਇਹ ਇੱਕ ਨਿਯਮਤ ਜ਼ਮਾਨਤ ਅਰਜ਼ੀ ਹੈ। ਮੈਂ ਅੰਤਰਿਮ ਜ਼ਮਾਨਤ ਦੀ ਬੇਨਤੀ ਕਰ ਰਿਹਾ ਹਾਂ। ਰਾਜ ਜਿੰਨਾ ਸਮਾਂ ਚਾਹੇ ਲੈ ਸਕਦਾ ਹੈ। ਸੀਨੀਅਰ ਵਕੀਲ ਸਿਧਾਰਥ ਦਵੇ (ਪੰਜਾਬ ਰਾਜ ਵੱਲੋਂ ਪੇਸ਼ ਹੋਏ) ਨੇ ਕਿਹਾ ਕਿ ਮੈਂ ਦੋ ਹਫ਼ਤੇ ਮੰਗ ਰਿਹਾ ਹਾਂ। ਅਦਾਲਤ ਨੇ ਕਿਹਾ ਕਿ ₹540 ਕਰੋੜ ਜਨਤਕ ਪੈਸਾ ਹੈ। ਅਗਰਵਾਲ ਨੇ ਕਿਹਾ ਕਿ ਚਾਰਜਸ਼ੀਟ ਸਿਰਫ ₹40 ਕਰੋੜ ਲਈ ਹੈ। ਪਿਛਲੀ ਵਾਰ ਵੀ ਸਮੇਂ ਦੀ ਬੇਨਤੀ ਕੀਤੀ ਗਈ ਸੀ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments