ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ’ਤੇ HC ’ਚ ਹੋਈ ਸੁਣਵਾਈ ; ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼
ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਡੀਜੀਪੀ ਨਾਲ ਗੱਲਬਾਤ ਕਰਕੇ ਇਸ ਮਾਮਲੇ ’ਚ ਰਿਪੋਰਟ ਦਾਇਰ ਕੀਤੀ ਜਾਵੇ। ਉਦੋਂ ਤੱਕ ਪੰਜਾਬ ਸਰਕਾਰ ਮਜੀਠੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।

ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਮਜੀਠੀਆ ’ਤੇ ਖ਼ਤਰੇ ਦਾ ਅਨੁਮਾਨ ਲਗਾ ਕੇ ਹਾਈਕੋਰਟ ਨੂੰ ਸੀਲਬੰਦ ਲਿਫਾਫੇ ’ਚ ਰਿਪੋਰਟ ਸੌਂਪੀ ਜਾਵੇ।
ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਡੀਜੀਪੀ ਨਾਲ ਗੱਲਬਾਤ ਕਰਕੇ ਇਸ ਮਾਮਲੇ ’ਚ ਰਿਪੋਰਟ ਦਾਇਰ ਕੀਤੀ ਜਾਵੇ। ਉਦੋਂ ਤੱਕ ਪੰਜਾਬ ਸਰਕਾਰ ਮਜੀਠੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।
ਦੱਸ ਦਈਏ ਕਿ ਅੱਜ ਸੁਣਵਾਈ ਸ਼ੁਰੂ ਹੁੰਦੇ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਲਈ ਇਸ ਸਮੇਂ 15 ਪੁਲਿਸ ਕਰਮਚਾਰੀ ਤਾਇਨਾਤ ਹਨ। ਫਿਰ ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਮਜੀਠੀਆ ਦੀ ਰਿਹਾਈ ਤੋਂ ਬਾਅਦ ਖ਼ਤਰੇ ਦਾ ਮੁਲਾਂਕਣ ਕੀਤਾ ਗਿਆ ਸੀ। ਕਿਉਂਕਿ ਸਰਕਾਰ ਕੋਈ ਠੋਸ ਜਾਣਕਾਰੀ ਦੇਣ ਵਿੱਚ ਅਸਫਲ ਰਹੀ ਹੈ।
ਖੈਰ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਮਜੀਠੀਆ ਦੇ ਨਵੇਂ ਸਿਰਿਓਂ ਖ਼ਤਰੇ ਦਾ ਮੁਲਾਂਕਣ ਕਰਨ ਅਤੇ ਅਗਲੀ ਸੁਣਵਾਈ ‘ਤੇ ਹਾਈ ਕੋਰਟ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਫਿਲਹਾਲ ਅਗਲੀ ਸੁਣਵਾਈ 6 ਮਾਰਚ ਨੂੰ ਹੋਵੇਗੀ।
(ਪੀਟੀਸੀ ਨਿਊਜ਼)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ


