ਬਿਜਲੀ ਨਿਗਮ ਵਿੱਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੀਂ ਪੰਜਾਬ ਸਰਕਾਰ ਦੇ ਨਾਂ ਦਿੱਤਾ ਮੰਗ ਪੱਤਰ
ਫਰੀਦਕੋਟ , 14 ਮਈ – ਪੀ .ਐੱਸ ਈ. ਬੀ ਇੰਪਲਾਈਜ਼ ਫੈਡਰੇਸ਼ਨ ( ਏਟਕ ) ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਹਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਫਰੀਦਕੋਟ ਸ ਰਾਜਬੀਰ ਸਿੰਘ ਬਰਾੜ ਰਾਹੀੰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਬਿਜਲੀ ਨਿਗਮ ਦੇ ਅਧੀਨ ਲਿਆਂਦਾ ਜਾਵੇ , ਬਰਾਬਰ ਕੰਮ -ਬਰਾਬਰ ਤਨਖ਼ਾਹ ਦਾ ਤਨਖਾਹ ਸਿਧਾਂਤ ਲਾਗੂ ਕੀਤਾ ਜਾਵੇ ਅਤੇ ਏਜੰਸੀ ਵੱਲੋਂ ਕਾਮਿਆਂ ਦਾ ਕੀਤਾ ਜਾ ਰਿਹਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ । ਇਸ ਮੌਕੇ ‘ ਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਜਨਰਲ ਸਕੱਤਰ ਅਸ਼ੋਕ ਕੌਸ਼ਲ ਤੋਂ ਇਲਾਵਾ ਬਿਜਲੀ ਨਿਗਮ ਦੇ ਰੁਪਿੰਦਰ ਸਿੰਘ , ਸੁਖਜੀਤ ਸਿੰਘ, ਰਮੇਸ਼ ਕੁਮਾਰ , ਰੋਹੀ ਸਿੰਘ ਤੇ ਗੁਰਜੀਵਨ ਸਿੰਘ ਸ਼ਾਮਲ ਸਨ ।
ਇਸ ਦੌਰਾਨ ਪਾਰਟ ਟਾਈਮ ਸਫਾਈ ਸੇਵਕਾਂ ਦੇ ਆਗੂ ਸੁਰਿੰਦਰ ਸਿੰਘ ਨੇ ਵੀ ਵੱਖਰਾ ਮੰਗ ਪੱਤਰ ਦਿੱਤਾ ਜਿਸ ਵਿਚ ਸਫਾਈ ਸੇਵਕ ਅਤੇ ਹੋਰ ਵਰਗਾਂ ਦੇ ਪਾਰਟ ਟਾਈਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ।