Image default
About us

ਬੀਕੇਯੂ ਏਕਤਾ ਸਿੱਧੂਪੁਰ ਨੇ ਨਸ਼ੇ ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬੀਕੇਯੂ ਏਕਤਾ ਸਿੱਧੂਪੁਰ ਨੇ ਨਸ਼ੇ ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

 

 

 

Advertisement

ਫਰੀਦਕੋਟ, 10 ਅਗਸਤ (ਪੰਜਾਬ ਡਾਇਰੀ)- ਐਸ ਕੇ ਐਮ ਗੈਰ ਰਾਜਨੀਤਿਕ ਦੇ ਸੱਦੇ ਤੇ ਬੀਕੇਯੂ ਏਕਤਾ ਸਿੱਧੂਪੁਰ ਵੱਲੋ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਵਿੱਚ ਧੜੱਲੇ ਨਾਲ ਵਿਕ ਰਹੇ ਨਸ਼ਿਆਂ ਨੂੰ ਬੰਦ ਕਰਵਾਉਣ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਲਈ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਅਤੇ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਹਰਿਆਣਾ ਅਤੇ ਮਣੀਪੁਰ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਦੇ ਦੋਸ਼ੀਆਂ ਉੱਪਰ ਕਾਰਵਾਈ ਕਰਨ ਅਤੇ ਓਥੋਂ ਦੇ ਮੁੱਖ ਮੰਤਰੀਆਂ ਦੇ ਸੰਵਿਧਾਨਿਕ ਪਦ ਉੱਪਰ ਬੈਠ ਕੇ ਕੀਤੇ ਗਏ ਗੈਰ-ਜਿੰਮੇਵਾਰ ਵਤੀਰੇ ਲਈ ਉਹਨਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਫਰੀਦਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ ਅਤੇ ਇਹ ਨਸ਼ੇ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਵਿਕ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ ਚੁੱਕਣ ਵਾਲਿਆਂ ਨੂੰ ਜੇਲ੍ਹਾ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਸਰਕਾਰ ਦੀ ਸ਼ਹਿ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ਦੇ ਹੌਸਲੇ ਐਨੇ ਵੱਧ ਗਏ ਹਨ ਕਿ ਉਹ ਸੱਥਾਂ ਵਿੱਚ ਜਾ ਕੇ ਨਸ਼ਾ ਰੋਕਣ ਵਾਲਿਆਂ ਦੇ ਕਤਲ ਕਰ ਰਹੇ ਹਨ ਅਤੇ ਸਭ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਰਕੇ ਹੀ ਨਸ਼ਾ ਤਸਕਰਾਂ ਵੱਲੋ ਕੀਤਾ ਜਾ ਰਿਹਾ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆ ਕਿਹਾ ਕਿ ਮਾਨਸਾ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏੇ ਪਰਵਿੰਦਰ ਸਿੰਘ ਝੋਟੇ ਨੂੰ ਉਸ ਦੀ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਕਾਰਨ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਸ ਦੇ ਖਿਲਾਫ ਪਾਏ ਮੁਕੱਦਮੇ ਰੱਦ ਕੀਤੇ ਜਾਣ ਕਿਉਂਕਿ ਉਸ ਵੱਲੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਪੰਜਾਬ ਦੀ ਨੌਜਵਾਨੀ ਦੇ ਹੋ ਰਹੇ ਉਜਾੜੇ ਨੂੰ ਰੋਕਣ ਲਈ ਹੀ ਆਵਾਜ ਬੁਲੰਦ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਅੰਦਰ ਅੱਜ ਗੈਰ ਕਾਨੂੰਨੀ ਢੰਗ ਨਾਲ ਸੰਥੈਟਿਕ ਨਸ਼ੇ ਦੀ ਵਿਕਰੀ ਆਮ ਹੋਈ ਪਈ ਹੈ ਅਤੇ ਵੱਡੀ ਪੱਧਰ ਤੇ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ ਅਤੇ ਮੁੱਖ ਮੰਤਰੀ ਆਪਣੇ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਿਆਂ ਕਰਦੇ ਹੋਏ ਲਗਾਮ ਲਗਾਉਣ ਅਤੇ ਨਸ਼ੇ ਕਾਰਨ ਆਪਣੀਆਂ ਜਾਨਾਂ ਗਵਾ ਰਹੇ ਨੌਜਵਾਨਾਂ ਦੀ ਮੌਤ ਦੇ ਜਿੰਮੇਵਾਰੀ ਵੀ ਆਪਣੇ ਆਪਣੇ ਕੀਤੇ ਵਾਅਦੇ ਅਨੁਸਾਰ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਬਣਾਉਣ ਅਤੇ ਨਸ਼ੇ ਦੇ ਖਿਲਾਫ ਆਵਾਜ਼ ਚੁੱਕਣ ਵਾਲੇ ਸਮਾਜ ਸੇਵੀ ਵਿਅਕਤੀਆਂ ਉੱਪਰ ਪੁਲਿਸ ਵੱਲੋਂ ਝੂਠੇ ਮੁਕੱਦਮੇ ਬਣਾਉਣੇ ਬੰਦ ਕਰਕੇ ਉਹਨਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਆਪਣੀ ਜਾਨ ਦੀ ਬਾਜ਼ੀ ਲਗਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਘੱਟੋ-ਘੱਟ 2 ਕਰੋੜ ਰੁਪਏ ਵਿੱਤੀ ਸਹਾਇਤਾ ਦੇ ਨਾਲ ਨਾਲ ਮਰਨ ਵਾਲੇ ਵਿਆਕਤੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਸਮਾਜ ਸੇਵੀ ਵਿਅਕਤੀਆਂ ਨੂੰ ਡਰਾਉਣ ਧਮਕਾਉਣ ਵਾਲੇ ਪੁਲਿਸ ਅਫਸਰਾ ਦੇ ਖਿਲਾਫ਼ ਮੁਕੱਦਮੇ ਚਲਾਏ ਜਾਣ।
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆ ਕਿਹਾ ਕਿ ਇਸ ਵਾਰ ਵੱਡੀ ਪੱਧਰ ਉੱਪਰ ਪੰਜਾਬ ਅੰਦਰ ਹੜ੍ਹਾਂ ਨੇ ਨੁਕਸਾਨ ਕੀਤਾ ਹੈ ਅਤੇ ਫਸਲਾਂ ਦੇ ਨਾਲ ਨਾਲ ਮਨੁੱਖੀ ਜਾਨਾਂ ਪੱਧਰ ਤੇ ਗਈਆਂ ਹਨ,ਪਸ਼ੂ ਧਨ ਦਾ ਵੀ ਵੱਡਾ ਨੁਕਸਾਨ ਹੋਇਆ,ਲੋਕਾਂ ਦੇ ਘਰ ਢੈਹਿ ਗਏ,ਹੜ੍ਹਾਂ ਨਾਲ ਜ਼ਮੀਨਾਂ ਵਿਚ ਕਈ ਥਾਂਈ ਵੱਡੇ ਵੱਡੇ ਘਾਰੇ ਪੈ ਕੇ ਮਿੱਟੀ ਪੁੱਟ ਕੇ ਪਾਣੀ ਲੈ ਗਿਆ ਅਤੇ ਕਈ ਥਾਂਈ ਵੱਡੀ ਪੱਧਰ ਤੇ ਖੇਤਾਂ ਵਿੱਚ 2-2 ਤੋਂ 3-3 ਫੁੱਟ ਮਿੱਟੀ ਚੜ ਗਈ ਹੈ ਇਸ ਲਈ ਉਸ ਨੂੰ ਮੁੜ ਵਾਹੀਯੋਗ ਜ਼ਮੀਨ ਬਣਾਉਣ ਲਈ ਕਿਸਾਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਸਹਾਇਤਾ ਦੇ ਕੇ ਇਸ ਕੰਮ ਨੂੰ ਪੂਰਾ ਕਰਵਾਏ ਅਤੇ ਪਸ਼ੂ ਧੰਨ ਦਾ ਨੁਕਸਾਨ ਉਠਾ ਰਹੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 60 ਹਜ਼ਾਰ ਰੁਪਏ ਪ੍ਰਤੀ ਪਸ਼ੂ ਅਤੇ ਮਨੁੱਖੀ ਜਾਨ ਦੇ ਨੁਕਸਾਨ ਦਾ ਘੱਟੋ-ਘੱਟ 1 ਕਰੋੜ ਪ੍ਰਤੀ ਵਿਅਕਤੀ ਅਤੇ ਫਸਲਾਂ ਦੇ ਨੁਕਸਾਨ ਦਾ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਅਤੇ ਜੋ ਏਰੀਆ ਦਰਿਆਵਾਂ ਦੇ ਵਿੱਚ ਆਏ ਅਚਾਨਕ ਚੜਾਅ ਨਾਲ ਨੁਕਸਾਨਿਆ ਗਿਆ ਹੈ ਉਸ ਦੀ ਕਿਸੇ ਕਿਸਮ ਦੀ ਵੀ ਗਿਰਦਾਵਰੀ ਦੀ ਕੋਈ ਲੋੜ ਨਹੀਂ ਅਤੇ ਉਸ ਨੂੰ ਛੱਡ ਕੇ ਤੁਰੰਤ ਵਿੱਤੀ ਸਹਾਇਤਾ ਦਿੱਤੀ ਜਾਵੇ ਅਤੇ ਬਾਕੀ ਖੇਤਰਾ ਵਿੱਚ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਬਣਾਇਆ ਜਾਵੇ ਅਤੇ ਉਹਨਾਂ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇ ਜਿਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਅਤੇ ਜ਼ਿਆਦਾ ਬਾਰਿਸ਼ਾਂ ਕਾਰਨ ਉਨ੍ਹਾਂ ਦਾ ਝੋਨਾ ਡੁੱਬ ਕੇ ਨੁਕਸਾਨਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਝੋਨਾ ਲਗਾਉਣਾ ਪਿਆ ਅਤੇ ਪਿੱਛਲੇ ਸਾਲ 2022 ਵਿੱਚ ਡੁੱਬ ਕੇ ਮਰੇ ਝੋਨੇ,ਚਿੱਟੀ ਮੱਖੀ ਨਾਲ ਮਰੇ ਨਰਮੇ,ਚਾਇਨਾਸ ਵਾਇਰਸ ਨਾਲ ਮਰੇ ਝੋਨੇ ਅਤੇ ਲੰਬੀ ਸਕਿਨ ਨਾਲ ਮਰੇ ਪਸ਼ੂਆਂ ਦਾ ਮੁਆਵਜਾ ਤੁਰੰਤ ਜਾਰੀ ਕੀਤਾ ਜਾਵੇ ਜੋ ਮੰਗ ਸਰਕਾਰ ਵੱਲੋਂ ਵੱਖ ਵੱਖ ਮੀਟਿੰਗ ਦੌਰਾਨ ਮੰਨੀ ਹੋਈ ਹੈ ਅਤੇ ਕਣਕ ਦੀ ਫਸਲ ਦਾ 2023 ਵਿੱਚ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਤੁਰੰਤ ਜਾਰੀ ਕੀਤਾ ਜਾਵੇ।
ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਬੋਹੜ ਸਿੰਘ ਰੁਪੱਈਆ ਵਾਲਾ,ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ,ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ,ਰਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ ਆਦਿ ਆਗੂ ਹਾਜ਼ਰ ਸਨ।

Related posts

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

punjabdiary

ਪੰਜਾਬ ‘ਚ ਪੇਪਰਲੈੱਸ ਵਿਧਾਨ ਸਭਾ ਦੀ ਸ਼ੁਰੂਆਤ, CM ਮਾਨ ਨੇ ਸ਼ੁਰੂ ਕੀਤਾ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ

punjabdiary

ਜੇ ਗੁਰਦੁਆਰਾ ਐਕਟ ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਲਾਵਾਂਗੇ- ਧਾਮੀ ਨੇ ਜਰਨਲ ਹਾਊਸ ਚ ਕੀਤਾ ਮਤਾ ਪੇਸ਼

punjabdiary

Leave a Comment