ਬੇਅਦਬੀ ਦੀ ਘਟਨਾ: ਬੱਚੇ ਨੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਖਿਲਾਰੇ
ਸੀਸੀਟੀਵੀ ਫੁਟੇਜ ਵਿੱਚ ਇੱਕ ਬੱਚਾ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿੱਚ ਖਿਲਾਰਦਾ ਦਿਖਾਈ ਦੇ ਰਿਹਾ ਹੈ। ਸਥਾਨਕ ਲੋਕਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਇਲਾਕੇ ਵਿੱਚ ਰਹਿਣ ਵਾਲੇ ਪ੍ਰਵਾਸੀਆਂ ‘ਤੇ ਸ਼ੱਕ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਵਾਸੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬੱਚੇ ਦੀ ਵਰਤੋਂ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਲੁਧਿਆਣਾ- ਲੁਧਿਆਣਾ ਤੋਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਖੰਨਾ ਦੇ ਸਿੰਘ ਐਵਨਿਊ ਦੀ ਗਲੀ ਨੰਬਰ-2 ਦੀ ਦੱਸੀ ਜਾ ਰਹੀ ਹੈ। ਇੱਥੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ‘ਚ ਖਿਲਾਰੇ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਿੱਖ ਪੰਥ ਦੇ ਲੋਕਾਂ ਤੇ ਸਥਾਨਕ ਲੋਕਾਂ ‘ਚ ਭਾਰੀ ਰੋਸ ਦੇਖਿਆ ਗਿਆ। ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ। ਪੁਲਿਸ ਨੇ ਇਲਾਕੇ ਦੀ ਸੀਸੀਟਵੀ ਫੂਟੇਜ ਦੀ ਜਾਂਚ ਕੀਤੀ, ਇੱਕ ਸੀਸੀਟੀਵੀ ‘ਚ ਬੇਅਦਬੀ ਕਰਨ ਵਾਲਾ ਕੈਦ ਹੋਇਆ ਹੈ।
ਸੀਸੀਟੀਵੀ ਫੂਟੇਜ ‘ਚ ਇੱਕ ਬੱਚਾ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ‘ਚ ਖਿਲਾਰਦੇ ਹੋਏ ਦੇਖਿਆ ਗਿਆ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਗਹਿਰਾਈ ਤੱਕ ਜਾਂਚ ਕਰਨ ਦੀ ਮੰਗ ਕੀਤੀ ਹੈ। ਲੋਕਾਂ ਨੇ ਇਲਾਕੇ ‘ਚ ਰਹਿ ਰਹੇ ਪ੍ਰਵਾਸੀਆਂ ‘ਤੇ ਸ਼ੱਕ ਜਤਾਇਆ ਹੈ। ਲੋਕਾਂ ਦਾ ਕਹਿਣਾ ਹੈ ਪ੍ਰਵਾਸੀ ਲੋਕਾਂ ਦੀ ਦਸਤਾਵੇਜ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬੱਚੇ ਦਾ ਇਸਤੇਮਾਲ ਕਰਕੇ ਮਾਹੌਲ ਨੂੰ ਵਿਗਾੜਨ ਦਾ ਯਤਨ ਕੀਤਾ ਗਿਆ ਹੈ।
ਉੱਥੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਖੰਨਾ ਹਲਕਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾਨ ਕੀਤਾ ਤੇ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਨੂੰ ਕਾਬੂ ਨਾ ਕੀਤਾ ਗਿਆ ਤਾਂ ਸੰਗਤਾਂ ਨੂੰ ਸੜਕਾਂ ‘ਤੇ ਉਤਰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ।
ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਣ ‘ਤੇ ਡੀਐਸਪੀ ਤਰਲੋਚਨ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਸਬੂਤ ਇਕੱਠੇ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਦਾ ਕਹਿਣਾ ਹੈ ਕਿ ਸੀਸੀਟੀਵੀ ਫੂਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੇ ਨਾਲ-ਨਾਲ ਘਟਨਾ ਦੇ ਪਿੱਛੇ ਸ਼ੱਕੀ ਲੋਕਾਂ ਦੀ ਵੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਇਸ ਮਾਮਲੇ ‘ਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


