ਬੇਅੰਤ ਸਿੰਘ ਬੰਬ ਧਮਾਕੇ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਜਗਤਾਰ ਸਿੰਘ ਹਵਾਰਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਦਿੱਲੀ- ਬੇਅੰਤ ਸਿੰਘ ਬਲਾਸਟ ਮਾਮਲੇ ਨਾਲ ਜੁੜੇ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਇੱਕ ਵਾਰ ਫਿਰ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਟਰਾਂਸਫਰ ਕਰਨ ਸਬੰਧੀ ਦਾਇਰ ਕੀਤੀ ਗਈ ਪਟਿਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਇਹ ਪਟਿਸ਼ਨ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਸਾਰੇ ਪੱਖਾਂ ਦੀ ਰਾਏ ਸੁਣਨ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਇਸ ਕਾਰਨ ਹਵਾਰਾ ਨੂੰ ਫਿਲਹਾਲ ਕੋਈ ਤੁਰੰਤ ਰਾਹਤ ਨਹੀਂ ਮਿਲੀ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


