Image default
ਤਾਜਾ ਖਬਰਾਂ

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ 07 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼-4.0 ਦੀ ਸ਼ੁਰੂਆਤ-ਸਿਵਲ ਸਰਜਨ

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ 07 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼-4.0 ਦੀ ਸ਼ੁਰੂਆਤ-ਸਿਵਲ ਸਰਜਨ
ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰੇਗਾ ਮਿਸ਼ਨ ਇੰਦਰਧਨੁਸ਼
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਬਣਾਇਆ ਜਾਵੇਗਾ ਯਕੀਨੀ

ਤਰਨ ਤਾਰਨ, 7 ਮਾਰਚ (ਪਿੰਕੂ ਆਨੰਦ, ਸੰਜੀਵ ਸੂਰੀ) :- ਸਿਹਤ ਵਿਭਾਗ ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰਨ ਲਈ 07 ਮਾਰਚ ਤੋਂ ਮਿਸ਼ਨ ਇੰਦਰਧਨੁਸ਼-4.0 ਸ਼ੁਰੂ ਕਰਨ ਜਾ ਰਿਹਾ ਹੈ। ਮਿਸ਼ਨ ਇੰਦਰਧਨੁਸ਼-4.0 ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੇਨੂ ਭਾਟੀਆ ਨੇ ਦੱਸਿਆ ਕਿ ਇਹ ਮਿਸ਼ਨ ਤਿੰਨ ਗੇੜਾਂ ਵਿੱਚ ਚਲਾਇਆ ਜਾਵੇਗਾ ਜੋ ਕਿ 07 ਮਾਰਚ ਤੋਂ ਸ਼ੁਰੂ ਹੋ ਕੇ ਅਗਲੇ 3 ਮਹੀਨਿਆ ਤੱਕ ਜਾਰੀ ਰਹੇਗਾ ਅਤੇ ਹਰ ਮਹੀਨੇ ਲਗਾਤਾਰ 7 ਦਿਨ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ 7 ਮਾਰਚ ਤੋਂ ਪਹਿਲੇ ਗੇੜ ਦੀ ਸ਼ੁਰੂਆਤ ਹੋਵੇਗੀ ਜੋ ਕਿ 13 ਮਾਰਚ ਤੱਕ ਚੱਲੇਗਾ, ਜਦੋਂਕਿ ਦੂਜਾ ਗੇੜ 4 ਅਪ੍ਰੈਲ ਤੋਂ ਚਲਾਇਆ ਜਾਵੇਗਾ ਜੋ ਕਿ 10 ਅਪ੍ਰੈਲ ਤੱਕ ਜਾਰੀ ਰਹੇਗਾ। ਤੀਜਾ ਗੇੜ ਮਈ ਮਹੀਨੇ ਦੇ ਪਹਿਲੇ ਹਫਤੇ ਵਿਚ ਚੱਲੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਦੋ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ ਅਤੇ ਨਾਲ ਦੀ ਨਾਲ ਸਾਰੀਆਂ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੀਲੀਆ, ਪੋਲੀਓ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਿਮਾਗੀ ਬੁਖਾਰ, ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਲਈ ਟੀਕਾਕਰਨ ਤੋਂ ਵਾਂਝੇ ਰਹਿ ਗਏ 2 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਰਹਿੰਦੀਆਂ ਖੁਰਾਕਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮਿਸ਼ਨ ਤਹਿਤ ਜ਼ਿਲ੍ਹੇ ਦੀਆਂ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਸ਼ੈੱਲਰਾਂ, ਉਸਾਰੀ ਅਧੀਨ ਇਮਾਰਤਾਂ ਸਮੇਤ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।ਉਹਨਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਸਕੇ

Related posts

Breaking- ਅਹਿਮ ਖ਼ਬਰ – ਪਤੰਗ ਉਡਾਉਣਾ ਤੁਹਾਡਾ ਸ਼ੌਕ ਹੈ, ਪਰ ਇਹ ਸ਼ੌਕ ਕਿਸੇ ਦਾ ਪਰਿਵਾਰ ਉਜਾੜ ਸਕਦਾ ਹੈ – ਹਰਜੋਤ ਸਿੰਘ ਬੈਂਸ

punjabdiary

Breaking- ਦਾਨਪੇਟੀ ਵਿਚੋਂ ਮਿਲਿਆ 100 ਦਾ ਨੋਟ ਜਿਸ ਤੇ ਲਿਖ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ, ਨਾ ਦੇਣ ਤੇ ਜਾਨੋ ਮਾਰਨ ਦੀ ਧਮਕੀ

punjabdiary

Breaking- ਹੁਣ ਰਾਜਾ ਵੜਿੰਗ ਅਤੇ ਸੰਦੀਪ ਜਾਖੜ ਦੋਹਾਂ ਵਿਚਾਲੇ ਚੱਲ ਰਹੀ ਬਹਿਸ ਵਿਚਕਾਰ ਬਰਿੰਦਰ ਸਿੰਘ ਢਿੱਲੋਂ ਵੀ ਰਾਜਾ ਵੜਿੰਗ ਦੇ ਹੱਕ ਵਿਚ ਬੋਲੇ।

punjabdiary

Leave a Comment