ਬੱਚਿਆਂ ਦੇ ਸਰਵ-ਪੱਖੀ ਵਿਕਾਸ ਲਈ ਮਾਪਿਆਂ ਨਾਲ ਵਿਚਾਰ-ਵਟਾਦਰਾਂ – ਪ੍ਰਿੰਸੀਪਲ ਕੁਲਦੀਪ ਕੋਰ
ਫ਼ਰੀਦਕੋਟ, 22 ਜੁਲਾਈ (ਪੰਜਾਬ ਡਾਇਰੀ)- ਬਾਬਾ ਫਰੀਦ ਜੀ ਦੀ ਅਪਾਰ ਬਖ਼ਸ਼ੀਸ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਵਿਚਾਰ-ਵਟਾਦਰਾਂ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸੁਆਗਤ ਕਰਦੇ ਹੋਏ ਜੀ ਆਇਆ ਆਖਦਿਆਂ ਉਹਨਾਂ ਦਾ ਹਾਰਦਿਕ ਸਵਾਗਤ ਕੀਤਾ । ਸਕੂਲ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਮਾਪਿਆਂ ਨੂੰ ਆਪਣੇ ਤਜਰਬੇ ਤੋਂ ਜਾਗਰੂਕ ਕਰਵਾਇਆ ਅਤੇ ਦੱਸਿਆਂ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਕਿਵੇਂ ਰੱਖ ਸਕਦੇ ਹਨ। ਫਿਰ ਪ੍ਰਿੰਸੀਪਲ ਮੈਡਮ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿੱਦਿਅਕ ਅਤੇ ਸਹਿ-ਵਿਦਿਅਕ ਖੇਤਰਾਂ ਵਿੱਚ ਦੇਸ਼-ਪੱਧਰ ‘ਤੇ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ । ਉਪਰੰਤ ਉਹਨਾਂ ਨੇ ਵਿਦਿਆਰਥੀਆਂ ਨੂੰ ਆ ਰਹੀਆਂ ਮਾਨਸਿਕ-ਸਮੱਸਿਆ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਮਾਪਿਆਂ ਨਾਲ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਧਾਰਨੀ ਬਣਾਉਣ ਦੀ ਜ਼ਿੰਮੇਵਾਰੀ ਅਧਿਆਪਕ ਅਤੇ ਮਾਪਿਆਂ ਦੋਵਾਂ ਦੀ ਹੀ ਬਰਾਬਰ ਦੀ ਹੁੰਦੀ ਹੈ । ਉਨ੍ਹਾਂ ਨੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੁਆਰਾ ਲੋੜ ਤੋਂ ਵਧੇਰੇ ਵਰਤੇ ਜਾ ਰਹੇ ਵਾਹਨਾਂ, ਮੋਬਾਇਲ ਫੋਨ ਅਤੇ ਸੋਸ਼ਲ ਮੀਡੀਆ ਦੀਆਂ ਵੱਖ-ਵੱਖ ਸਾਈਟਾਂ ਦੀ ਵਰਤੋਂ ਉੱਪਰ ਕੰਟਰੋਲ ਕਰਨ ਲਈ ਵੀ ਪ੍ਰੇਰਿਤ ਕੀਤਾ। ਜਿਸ ਦੇ ਨਾਲ ਹੀ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹਰ ਇੱਕ ਵਿਸ਼ੇ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਸਮੇਂ-ਸਮੇਂ ‘ਤੇ ਪਰਖਣ ਲਈ ਵੀ ਜਾਗਰੂਕ ਕੀਤਾ । ਮਾਪਿਆਂ ਨਾਲ ਵਿਚਾਰ-ਚਰਚਾ ਕਰਦਿਆਂ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਦੇਸ਼ ਦੇ ਬਿਹਤਰੀਨ ਸਕੂਲਾਂ ਵਿੱਚ ਇਸ ਸਕੂਲ ਦਾ ਸ਼ੁਮਾਰ ਹੋਣਾ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਦੁਆਰਾ ਕੀਤੀ ਕਿ ਅਣਥੱਕ ਮਿਹਨਤ, ਲਗਨ ਅਤੇ ਜਜ਼ਬੇ ਦੀ ਭਾਵਨਾ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਅੱਗੇ ਤੋਂ ਵੀ ਇਹ ਸੰਸਥਾ ਇਲਾਕੇ ਦੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਲਈ ਮਾਪਿਆਂ ਵੱਲੋਂ ਹਮੇਸ਼ਾ ਹੀ ਇਸੇ ਤਰ੍ਹਾਂ ਦਾ ਵਡਮੁੱਲਾ ਸਹਿਯੋਗ ਮਿਲਦਾ ਰਹੇਗਾ।