ਭਗਵੰਤ ਮਾਨ ਦਾ ਵੱਡਾ ਐਲਾਨ: ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਚੱਲਣਗੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ।

ਸ੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਇੱਕ ਹੋਰ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੁਣ ਤਿੰਨੋਂ ਪਵਿੱਤਰ ਸ਼ਹਿਰਾਂ ਵਿੱਚ ਮੁਫ਼ਤ ਆਵਾਜਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।
ਇਹ ਐਲਾਨ ਉਨ੍ਹਾਂ ਤਿੰਨ ਸ਼ਹਿਰਾਂ ‘ਤੇ ਲਾਗੂ ਹੁੰਦਾ ਹੈ ਜਿਨ੍ਹਾਂ ਨੂੰ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਰਾਹੀਂ “ਪਵਿੱਤਰ ਸ਼ਹਿਰਾਂ” (ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ) ਵਜੋਂ ਨਾਮਜ਼ਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਆ ਗਿਆ ਵੇਲਾ ਰਜਾਈਆਂ ਕੱਢਣ ਦਾ! ਇਸ ਤਾਰੀਖ ਤੋਂ ਬਦਲ ਰਿਹਾ ਹੈ ਮੌਸਮ
ਇਨ੍ਹਾਂ ਤਿੰਨ ਇਤਿਹਾਸਕ ਅਤੇ ਧਾਰਮਿਕ ਸ਼ਹਿਰਾਂ ਵਿੱਚ ਜਲਦੀ ਹੀ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਉਪਲਬਧ ਹੋਣਗੇ। ਇਸ ਸੇਵਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੇ ਅੰਦਰ ਆਉਣ-ਜਾਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


