ਭਗਵੰਤ ਮਾਨ ਦੇ 13-0 ਵਾਲੇ ਦਾਅਵੇ ਦੀ ਨਿਕਲੀ ਫੂਕ? ਕਾਂਗਰਸ ਮਾਰ ਰਹੀ ਬਾਜ਼ੀ…
ਚੰਡੀਗੜ੍ਹ, 4 ਜੂਨ (ਨਿਊਜ 18)- ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ।
ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।
ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਸਭ ਤੋਂ ਅੱਗੇ ਅਤੇ ‘ਆਪ’ ਪਿੱਛੇ ਨਜ਼ਰ ਆ ਰਹੀ ਹੈ। ਇਸ ਸਮੇਂ ਸਭ ਤੋਂ ਵੱਧ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਦੇ 13-0 ਵਾਲੇ ਦਾਅਵੇ ਦੀ ਹੋ ਰਹੀ ਹੈ। ਦੱਸ ਦਈਏ ਕਿ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉਤੇ ਜਿੱਤ ਹਾਸਲ ਕਰੇਗੀ, ਪਰ ਹੁਣ ਤੱਕ ਦੇ ਆਏ ਰੁਝਾਨ ਕੁਝ ਹੋਰ ਹੀ ਇਸ਼ਾਰਾ ਕਰ ਰਹੇ ਹਨ।
ਪਿਛਲੀ ਵਾਰ 8 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ ਇਸ ਵਾਰ ਬਿਹਤਰ ਪ੍ਰਦਰਸ਼ਨ ਦੀ ਉਮੀਦ ਦਿਖਾਈ ਦੇ ਰਹੀ ਹੈ। ਹਾਲਾਂਕਿ ਸਥਿਤੀ ਸਪੱਸ਼ਟ ਹੋਣ ‘ਚ ਅਜੇ ਕੁਝ ਸਮਾਂ ਲੱਗੇਗਾ।
ਰੁਝਾਨਾਂ ਵਿਚ ਹੁਸ਼ਿਆਰਪੁਰ, ਅਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਅੱਗੇ ਹੈ। ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਪਟਿਆਲਾ ਤੋਂ ਕਾਂਗਰਸ ਅੱਗੇ ਹੈ। ਜਿਸ ਵਿਚ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਸੀਟ ਤਕਰੀਬਨ ਤੈਅ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਕਾਫੀ ਫਰਕ (54000) ਨਾਲ ਅੱਗੇ ਹੈ। ਫਰੀਦਕੋਟ ਤੋਂ ਸਰਬਜੀਤ ਖਾਲਸਾ ਅੱਗੇ (26000) ਹੈ।