ਭਰਤ ਇੰਦਰ ਸਿੰਘ ਚਾਹਲ ਦੇ ਗ੍ਰਿਫਤਾਰੀ ਵਾਰੰਟ ਜਾਰੀ, ਅਦਾਲਤ ‘ਚ ਪੇਸ਼ ਹੋਣ ਦੇ ਹੁਕਮ
ਪਟਿਆਲਾ, 25 ਅਕਤੂਬਰ (ਜੀ ਨਿਊਜ)- ਪਟਿਆਲਾ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਵਿਜੀਲੈਂਸ ਨੂੰ ਚਾਹਲ ਨੂੰ ਗ੍ਰਿਫ਼ਤਾਰ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਇਸੇ ਮਾਮਲੇ ਚ ਉਸਦੇ ਖਿਲਾਫ ਐਫ.ਆਈ.ਆਰ.ਦਰਜ ਕੀਤੀ ਸੀ।
ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਹਾਈਕੋਰਟ ‘ਚ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ। ਉਹ ਵੀ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਕਰਾਰਾ ਝਟਕਾ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਿਕਰਯੋਗ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।

ਇਹ ਵੀ ਪੜ੍ਹੋ-ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਜੋਤੀ-ਜੋਤਿ ਦਿਵਸ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਪਟਿਆਲਾ, 25 ਅਕਤੂਬਰ (ਜੀ ਨਿਊਜ)- ਪਟਿਆਲਾ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਵਿਜੀਲੈਂਸ ਨੂੰ ਚਾਹਲ ਨੂੰ ਗ੍ਰਿਫ਼ਤਾਰ ਕਰਕੇ 28 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਇਸੇ ਮਾਮਲੇ ਚ ਉਸਦੇ ਖਿਲਾਫ ਐਫ.ਆਈ.ਆਰ.ਦਰਜ ਕੀਤੀ ਸੀ।
ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਹਾਈਕੋਰਟ ‘ਚ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ। ਉਹ ਵੀ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ
ਇਹ ਵੀ ਪੜ੍ਹੋ-
NIA ਨੇ ਲਾਰੇਂਸ ਬਿਸ਼ਨੋਈ ਦੇ ਭਰਾ ਤੇ ਸ਼ਿਕੰਜਾ ਕੱਸਿਆ, ਅਨਮੋਲ ‘ਤੇ 10 ਲੱਖ ਦਾ ਇਨਾਮ ਐਲਾਨਿਆ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਕਰਾਰਾ ਝਟਕਾ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਿਕਰਯੋਗ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।