ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਰੇਡ, ਭ੍ਰਿਸ਼ਟਾਚਾਰ ਦਾ ਕੇਸ ਦਰਜ
Advertisement
– ਜਾਂਚ ‘ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ ‘ਚ ਘੱਟ ਰੇਟ ‘ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
– ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ
ਬਠਿੰਡਾ, 25 ਸਤੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਬਾਦਲ ਪਿੰਡ ਵਾਲੀ ਕੋਠੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।