ਭਾਜਪਾ ਨੇ 5 ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ, ‘ਆਪ’ ‘ਚ ਹੋ ਸਕਦੇ ਹਨ ਸ਼ਾਮਲ
ਜਲੰਧਰ- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਦਲ ਬਦਲੀ ਅਤੇ ਕਾਰਵਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅੱਜ ਕਾਰਵਾਈ ਕਰਦਿਆਂ ਭਾਜਪਾ ਨੇ ਪੱਛਮੀ ਵਿਧਾਨ ਸਭਾ ਹਲਕੇ ਦੇ ਕਰੀਬ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ-ਦੋਸ਼ੀ ਅਫਸਰਾਂ ਖਿਲਾਫ ਜਾਂਚ ਦੀ ਸੀਲਬੰਦ ਰਿਪੋਰਟ ਹਾਈਕੋਰਟ ‘ਚ ਪੇਸ਼, ਜਾਣੋ ਕੀ ਹੈ ਰਿਪੋਰਟ
ਜਲੰਧਰ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਮੁਅੱਤਲ ਕੀਤੇ ਆਗੂਆਂ ਵਿੱਚ ਵਿਨੀਤ ਧੀਰ, ਸੌਰਭ ਸੇਠ, ਕੁਲਜੀਤ ਹੈਪੀ, ਗੁਰਮੀਤ ਚੌਹਾਨ ਅਤੇ ਅਮਿਤ ਲੁਦਰਾ ਸ਼ਾਮਲ ਹਨ। ਸਾਰੇ ਜਲੰਧਰ ਭਾਜਪਾ ਦੇ ਸਰਗਰਮ ਮੈਂਬਰ ਸਨ।
ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਐਕਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਕੁਝ ਦਿਨਾਂ ਤੋਂ ਸਾਰੇ ਆਗੂ ਇਕੱਠੇ ਹੋ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਸਨ। ਜਿਸ ਕਾਰਨ ਪੱਛਮੀ ਵਿਧਾਨ ਸਭਾ ਹਲਕੇ ਨੂੰ ਕਾਫੀ ਨੁਕਸਾਨ ਹੋ ਸਕਦਾ ਸੀ। ਭਾਜਪਾ ਨੇ ਇਹ ਕਾਰਵਾਈ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਹੈ।
AAP ‘ਚ ਸ਼ਾਮਲ ਹੋਣ ਦੀ ਹੈ ਚਰਚਾ
ਇਹ ਵੀ ਚਰਚਾ ਹੈ ਕਿ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸਾਰੇ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹਨ। ਹਾਲਾਂਕਿ ਆਗੂਆਂ ਵੱਲੋਂ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਸਬੰਧੀ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹਲਚਲ ਮਚੀ ਹੋਈ ਹੈ।
ਇਹ ਵੀ ਪੜ੍ਹੋ-ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਖਾਰਿਜ
ਵੋਟਿੰਗ 21 ਦਸੰਬਰ ਨੂੰ ਹੈ
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। 11 ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਵੋਟਿੰਗ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 21 ਦਸੰਬਰ ਦੀ ਸ਼ਾਮ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਨਿਗਮ ਦੇ 381 ਵਾਰਡਾਂ ਅਤੇ 598 ਕੌਂਸਲ ਅਤੇ ਨਗਰ ਪੰਚਾਇਤ ਵਾਰਡਾਂ ਲਈ ਚੋਣਾਂ ਹੋਣਗੀਆਂ।
ਭਾਜਪਾ ਨੇ 5 ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ, ‘ਆਪ’ ‘ਚ ਹੋ ਸਕਦੇ ਹਨ ਸ਼ਾਮਲ
ਜਲੰਧਰ- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਦਲ ਬਦਲੀ ਅਤੇ ਕਾਰਵਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅੱਜ ਕਾਰਵਾਈ ਕਰਦਿਆਂ ਭਾਜਪਾ ਨੇ ਪੱਛਮੀ ਵਿਧਾਨ ਸਭਾ ਹਲਕੇ ਦੇ ਕਰੀਬ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ-1984 ਸਿੱਖ ਕਤਲੇਆਮ ਕੇਸ: ਅਦਾਲਤ ਨੇ ਸੀਬੀਆਈ ਨੂੰ ਜਗਦੀਸ਼ ਟਾਈਟਲਰ ਖਿਲਾਫ ਗਵਾਹ ਲੱਭਣ ਦੇ ਦਿੱਤੇ ਹੁਕਮ
ਜਲੰਧਰ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਮੁਅੱਤਲ ਕੀਤੇ ਆਗੂਆਂ ਵਿੱਚ ਵਿਨੀਤ ਧੀਰ, ਸੌਰਭ ਸੇਠ, ਕੁਲਜੀਤ ਹੈਪੀ, ਗੁਰਮੀਤ ਚੌਹਾਨ ਅਤੇ ਅਮਿਤ ਲੁਦਰਾ ਸ਼ਾਮਲ ਹਨ। ਸਾਰੇ ਜਲੰਧਰ ਭਾਜਪਾ ਦੇ ਸਰਗਰਮ ਮੈਂਬਰ ਸਨ।
ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਐਕਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਕੁਝ ਦਿਨਾਂ ਤੋਂ ਸਾਰੇ ਆਗੂ ਇਕੱਠੇ ਹੋ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਸਨ। ਜਿਸ ਕਾਰਨ ਪੱਛਮੀ ਵਿਧਾਨ ਸਭਾ ਹਲਕੇ ਨੂੰ ਕਾਫੀ ਨੁਕਸਾਨ ਹੋ ਸਕਦਾ ਸੀ। ਭਾਜਪਾ ਨੇ ਇਹ ਕਾਰਵਾਈ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਹੈ।
AAP ‘ਚ ਸ਼ਾਮਲ ਹੋਣ ਦੀ ਹੈ ਚਰਚਾ
ਇਹ ਵੀ ਚਰਚਾ ਹੈ ਕਿ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸਾਰੇ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹਨ। ਹਾਲਾਂਕਿ ਆਗੂਆਂ ਵੱਲੋਂ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਸਬੰਧੀ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹਲਚਲ ਮਚੀ ਹੋਈ ਹੈ।
ਇਹ ਵੀ ਪੜ੍ਹੋ-ਸੁਖਬੀਰ ਬਾਦਲ ਗੋਲੀ ਕਾਂਡ ‘ਚ ਮਜੀਠੀਆ ਨੇ ਡੀਜੀਪੀ ਨੂੰ ਲਿਖੀ ਚਿੱਠੀ, ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
ਵੋਟਿੰਗ 21 ਦਸੰਬਰ ਨੂੰ ਹੈ
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। 11 ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਵੋਟਿੰਗ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 21 ਦਸੰਬਰ ਦੀ ਸ਼ਾਮ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਨਿਗਮ ਦੇ 381 ਵਾਰਡਾਂ ਅਤੇ 598 ਕੌਂਸਲ ਅਤੇ ਨਗਰ ਪੰਚਾਇਤ ਵਾਰਡਾਂ ਲਈ ਚੋਣਾਂ ਹੋਣਗੀਆਂ।
–(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।