Monday, July 6, 2026
Google search engine
Homeਤਾਜ਼ਾ ਖਬਰਭਾਰਤ 'ਚ ਮੁੜ ਰੁਕੀ 'ਸਤਲੁਜ' (Panjab 95) ਦੀ ਸਟ੍ਰੀਮਿੰਗ, Zee5 ਨੇ ਪਲੇਟਫਾਰਮ...

ਭਾਰਤ ‘ਚ ਮੁੜ ਰੁਕੀ ‘ਸਤਲੁਜ’ (Panjab 95) ਦੀ ਸਟ੍ਰੀਮਿੰਗ, Zee5 ਨੇ ਪਲੇਟਫਾਰਮ ਤੋਂ ਫਿਲਮ ਹਟਾਈ

ਭਾਰਤ ‘ਚ ਮੁੜ ਰੁਕੀ ‘ਸਤਲੁਜ’ (Panjab 95) ਦੀ ਸਟ੍ਰੀਮਿੰਗ, Zee5 ਨੇ ਪਲੇਟਫਾਰਮ ਤੋਂ ਫਿਲਮ ਹਟਾਈ

ਸੈਂਸਰ ਬੋਰਡ ਵੱਲੋਂ ਫਿਲਮ ਦੇ ਨਾਮ ਅਤੇ ਕਈ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਉਣ ਤੋਂ ਬਾਅਦ ਨਿਰਮਾਤਾਵਾਂ ਨੇ ਇਸ ਨੂੰ ਵੱਖ-ਵੱਖ ਦੇਸ਼ਾਂ ਵਿੱਚ ਰਿਲੀਜ਼ ਕਰ ਦਿੱਤਾ ਸੀ, ਪਰ ਭਾਰਤ ਵਿੱਚ ਇਸ ਦੀ ਰਿਲੀਜ਼ ਲੰਮੇ ਸਮੇਂ ਤੱਕ ਅਟਕੀ ਰਹੀ।

ਚੰਡੀਗੜ੍ਹ

ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਫਿਲਮ ‘ਸਤਲੁਜ’ (Panjab 95) ਨੂੰ ਭਾਰਤ ਵਿੱਚ ਇੱਕ ਵਾਰ ਫਿਰ ਰੋਕ ਦਾ ਸਾਹਮਣਾ ਕਰਨਾ ਪਿਆ ਹੈ। ਫਿਲਮ ਸਿਰਫ਼ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਈ ਸੀ, ਪਰ ਹੁਣ ਇਸ ਨੂੰ Zee5 ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ। ਫਿਲਮ 3 ਜੁਲਾਈ ਨੂੰ ‘ਸਤਲੁਜ’ ਨਾਮ ਨਾਲ ਰਿਲੀਜ਼ ਕੀਤੀ ਗਈ ਸੀ, ਜਦਕਿ ਪਹਿਲਾਂ ਇਸ ਦਾ ਸਿਰਲੇਖ ‘ਪੰਜਾਬ 95’ ਸੀ। ਸੈਂਸਰ ਬੋਰਡ ਵੱਲੋਂ ਫਿਲਮ ਦੇ ਨਾਮ ਅਤੇ ਕਈ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਉਣ ਤੋਂ ਬਾਅਦ ਨਿਰਮਾਤਾਵਾਂ ਨੇ ਇਸ ਨੂੰ ਵੱਖ-ਵੱਖ ਦੇਸ਼ਾਂ ਵਿੱਚ ਰਿਲੀਜ਼ ਕਰ ਦਿੱਤਾ ਸੀ, ਪਰ ਭਾਰਤ ਵਿੱਚ ਇਸ ਦੀ ਰਿਲੀਜ਼ ਲੰਮੇ ਸਮੇਂ ਤੱਕ ਅਟਕੀ ਰਹੀ।

ਫਿਲਮ ਨੂੰ ਲੈ ਕੇ ਪਹਿਲਾਂ ਸੈਂਸਰ ਬੋਰਡ ਵੱਲੋਂ 120 ਕੱਟਾਂ ਦੀ ਗੱਲ ਵੀ ਸਾਹਮਣੇ ਆਈ ਸੀ। ਇਸ ਮਾਮਲੇ ‘ਤੇ ਦਿਲਜੀਤ ਦੋਸਾਂਝ ਨੇ ਸਪੱਸ਼ਟ ਕਿਹਾ ਸੀ ਕਿ ਜੇਕਰ ਫਿਲਮ ਰਿਲੀਜ਼ ਹੋਵੇਗੀ ਤਾਂ ਬਿਨਾਂ ਕਿਸੇ ਕੱਟ ਦੇ ਹੀ ਹੋਵੇਗੀ। ਆਖ਼ਰਕਾਰ 3 ਜੁਲਾਈ ਨੂੰ ‘ਸਤਲੁਜ’ ਦੇ ਨਾਮ ਹੇਠ ਫਿਲਮ ਜਾਰੀ ਕੀਤੀ ਗਈ ਅਤੇ ਇਸ ਵਿੱਚ ਕੋਈ ਕੱਟ ਨਹੀਂ ਲਾਇਆ ਗਿਆ।

ਫਿਲਮ ਹਟਾਉਣ ਤੋਂ ਬਾਅਦ Zee5 ਦਾ ਬਿਆਨ

ਫਿਲਮ ਦੇ ਭਾਰਤ ਵਿੱਚ ਹਟਾਏ ਜਾਣ ਮਗਰੋਂ Zee5 ਨੇ ਅਧਿਕਾਰਕ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਸਤਲੁਜ’ ਨੂੰ ਮਿਲੇ ਪਿਆਰ ਅਤੇ ਸਮਰਥਨ ਲਈ ਉਹ ਦਰਸ਼ਕਾਂ ਦੇ ਦਿਲੋਂ ਧੰਨਵਾਦੀ ਹਨ। ਜਿਨ੍ਹਾਂ ਲੋਕਾਂ ਨੇ ਫਿਲਮ ਨੂੰ ਦੇਖਿਆ ਅਤੇ ਇਸ ਦਾ ਸਮਰਥਨ ਕੀਤਾ, ਉਨ੍ਹਾਂ ਦਾ ਸਹਿਯੋਗ ਪੂਰੀ ਟੀਮ ਲਈ ਬਹੁਤ ਮਹੱਤਵਪੂਰਨ ਹੈ।

Zee5 ਨੇ ਕਿਹਾ ਕਿ ਉਹ ‘ਸਤਲੁਜ’ ਅਤੇ ਇਸ ਨਾਲ ਜੁੜੀ ਪੂਰੀ ਰਚਨਾਤਮਕ ਟੀਮ ਦੇ ਨਾਲ ਡਟ ਕੇ ਖੜ੍ਹੇ ਹਨ। ਪਲੇਟਫਾਰਮ ਦਾ ਮੰਨਣਾ ਹੈ ਕਿ ਪ੍ਰਭਾਵਸ਼ਾਲੀ ਕਹਾਣੀਆਂ ਸਮਾਜ ‘ਤੇ ਡੂੰਘਾ ਅਸਰ ਛੱਡਦੀਆਂ ਹਨ ਅਤੇ ਉਹ ਅਜਿਹੀਆਂ ਅਸਲੀ ਤੇ ਅਰਥਪੂਰਨ ਕਹਾਣੀਆਂ ਨੂੰ ਅੱਗੇ ਵੀ ਉਤਸ਼ਾਹਿਤ ਕਰਦੇ ਰਹਿਣਗੇ।

ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ‘ਸਤਲੁਜ’ ਨੂੰ ਅਗਲੇ ਨੋਟਿਸ ਤੱਕ ਭਾਰਤ ਵਿੱਚ ਉਪਲਬਧ ਨਹੀਂ ਕਰਵਾਇਆ ਜਾਵੇਗਾ। ਨਾਲ ਹੀ ਇਹ ਭਰੋਸਾ ਦਿੱਤਾ ਗਿਆ ਕਿ ਕਾਨੂੰਨੀ ਪ੍ਰਕਿਰਿਆ ਰਾਹੀਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਮੌਕਾ ਮਿਲਣ ‘ਤੇ ਫਿਲਮ ਮੁੜ ਦਰਸ਼ਕਾਂ ਤੱਕ ਪਹੁੰਚ ਸਕੇ। Zee5 ਨੇ ਸਿਰਜਣਾਤਮਕ ਆਜ਼ਾਦੀ, ਕਲਾਤਮਕ ਇਮਾਨਦਾਰੀ ਅਤੇ ਮਕਸਦਪੂਰਨ ਕਹਾਣੀਆਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਸ਼੍ਰੋਮਣੀ ਅਕਾਲੀ ਦਲ ਨੇ ਫੈਸਲੇ ‘ਤੇ ਜਤਾਇਆ ਇਤਰਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਵਿੱਚ ‘ਸਤਲੁਜ’ ਨੂੰ ਮੁੜ ਰੋਕਣ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨ ਕਰਨ ਵਾਲਾ ਅਤੇ ਦੁਖਦਾਈ ਹੈ।

ਉਨ੍ਹਾਂ ਦੇ ਅਨੁਸਾਰ ‘ਸਤਲੁਜ’ ਇੱਕ ਅਜਿਹੀ ਫਿਲਮ ਹੈ ਜੋ ਪੰਜਾਬ ਦੇ ਦਰਦਨਾਕ ਇਤਿਹਾਸ ਨੂੰ ਬੇਬਾਕੀ ਨਾਲ ਪੇਸ਼ ਕਰਦੀ ਹੈ ਅਤੇ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਫਿਲਮ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕੇਵਲ ਸੈਂਸਰਸ਼ਿਪ ਦਾ ਮਸਲਾ ਨਹੀਂ, ਸਗੋਂ ਸਾਂਝੀ ਯਾਦ, ਸੱਚਾਈ ਅਤੇ ਅਭਿਵੈਕਤੀ ਦੀ ਆਜ਼ਾਦੀ ਨਾਲ ਜੁੜਿਆ ਮੁੱਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਆਪਣੇ ਇਤਿਹਾਸ ਦਾ ਇਮਾਨਦਾਰੀ ਨਾਲ ਸਾਹਮਣਾ ਕਰਨ ਦਾ ਹੱਕ ਹੈ, ਨਾ ਕਿ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments