Image default
About us

ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ

ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ

 

 

 

Advertisement

 

ਕੈਨੇਡਾ, 3 ਅਕਤੂਬਰ (ਡੇਲੀ ਪੋਸਟ ਪੰਜਾਬੀ)- ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਚੱਲ ਰਹੇ ਤਣਾਅ ਵਿਚਾਲੇ ਭਾਰਤ ਨੇ ਕੈਨੇਡਾ ਨੂੰ ਆਪਣੇ ਦਰਜਨਾਂ ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਇਸ ਘਟਨਾਕ੍ਰਮ ਤੋਂ ਜਾਣੂ ਲੋਕਾਂ ਮੁਤਾਬਕ ਨਵੀਂ ਦਿੱਲੀ ਨੇ ਓਟਾਵਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤੱਕ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣੇ ਪਏਗਾ।

ਇੱਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ ਤਾਜ਼ਾ ਘਟਨਾ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਕੈਨੇਡਾ ਦੇ ਭਾਰਤ ‘ਚ 62 ਡਿਪਲੋਮੈਟ ਹਨ ਅਤੇ ਭਾਰਤ ਨੇ ਕਿਹਾ ਸੀ ਕਿ ਇਨ੍ਹਾਂ ‘ਚੋਂ ਕੁੱਲ 41 ਲੋਕਾਂ ਨੂੰ ਘੱਟ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।

ਉਦੋਂ ਤੋਂ ਨਵੀਂ ਦਿੱਲੀ ਅਤੇ ਓਟਾਵਾ ਦਰਮਿਆਨ ਕੂਟਨੀਤਕ ਸਬੰਧ ਵਿਗੜਦੇ ਜਾ ਰਹੇ ਹਨ। 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਲਾਟ ਵਿੱਚ ਭਾਰਤ ਵਿੱਚ ਇੱਕ ਮਨੋਨੀਤ ਅੱਤਵਾਦੀ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਿਆ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਕੈਨੇਡਾ ਨੇ ਅਜੇ ਤੱਕ ਨਿੱਝਰ ਦੇ ਕਤਲ ਦੇ ਦਾਅਵੇ ਦੇ ਸਮਰਥਨ ਲਈ ਕੋਈ ਜਨਤਕ ਸਬੂਤ ਮੁਹੱਈਆ ਨਹੀਂ ਕਰਵਾਏ ਹਨ।

Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਹਾਲ ਹੀ ‘ਚ ਕਿਹਾ ਸੀ ਕਿ ਕੈਨੇਡਾ ਸਰਕਾਰ ਵੱਲੋਂ ਦੇਸ਼ ‘ਚ ਅੱਤਵਾਦ, ਕੱਟੜਪੰਥ ਅਤੇ ਹਿੰਸਾ ਨੂੰ ਸਮਰਥਨ ਦੇਣ ਕਾਰਨ ਕੈਨੇਡਾ ਨਾਲ ਚੱਲ ਰਹੀ ਸਮੱਸਿਆ ਪਿਛਲੇ ਕੁਝ ਸਾਲਾਂ ਤੋਂ ਬਰਕਰਾਰ ਹੈ। ਜੈਸ਼ੰਕਰ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਡੈੱਡਲਾਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮੁੱਦੇ ਸਬੰਧੀ ਕੈਨੇਡੀਅਨ ਪੱਖ ਵੱਲੋਂ ਸਾਂਝੇ ਕੀਤੇ ਗਏ ਕਿਸੇ ਵੀ ਵਿਸ਼ੇਸ਼ ਅਤੇ ਢੁੱਕਵੇਂ ਨੁਕਤੇ ‘ਤੇ ਵਿਚਾਰ ਕਰਨ ਲਈ ਤਿਆਰ ਹੈ।

Related posts

ਮਾਨ ਸਰਕਾਰ ਦਾ ਇਕ ਹੋਰ ਉਪਰਾਲਾ, ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਪਾਲਿਸੀ ‘ਚ ਦਿੱਤੀ ਇਹ ਸਹੂਲਤ

punjabdiary

ਰਡਿਆਲਾ ਦੇ ਸਕੂਲ ਵਿੱਚ ‘ਬਰੀਕ ਅਨਾਜ’ ਵਿਸ਼ੇ ਤੇ ਲੈਕਚਰ ਆਯੋਜਿਤ

punjabdiary

ਮਾਨ ਸਰਕਾਰ ਦਾ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ

punjabdiary

Leave a Comment