Image default
About us

ਭਾਰਤ ਦਾ ਵੱਡਾ ਫੈਸਲਾ, ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਭਾਰਤ ਦਾ ਵੱਡਾ ਫੈਸਲਾ, ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

 

 

 

Advertisement

 

ਨਵੀਂ ਦਿੱਲੀ, 21 ਸਤੰਬਰ (ਡੇਲੀ ਪੋਸਟ ਪੰਜਾਬੀ)- ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈਬਸਾਈਟ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ।


ਇਸ ਸਬੰਧੀ ਇਕ ਨੋਟਿਸ ਵੀ ਵੈੱਬਸਾਈਟ ‘ਤੇ ਪਾ ਦਿੱਤਾ ਗਿਆ ਹੈ। ਇਸ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ 2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਉਹਨਾਂ ਨੇ ਇਸ ਗੱਲ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨੋਟਿਸ ਵਿਚ ਜਾਰੀ ਗੱਲ ਸਾਫ ਤੌਰ ‘ਤੇ ਕਹੀ ਗਈ ਹੈ।

Advertisement

Related posts

Breaking- ਹੁਣ ਟਰੱਕ ਆਪ੍ਰੇਟਰਾਂ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਰਸਤਾ ਕੀਤਾ ਬੰਦ ਲੋਕ ਪ੍ਰੇਸ਼ਾਨ

punjabdiary

ਪੁਲਿਸ ਲਾਈਨ ਫਰੀਦਕੋਟ ਦੇ ਰਿਹਾਇਸ਼ੀ ਕੁਆਟਰਾਂ ਦੀ ਰਿਪੇਅਰ ਲਈ 1.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ- ਵਿਧਾਇਕ ਸੇਖੋਂ

punjabdiary

ਮਾਨ ਸਰਕਾਰ ਵੱਲੋਂ ਪਾਸ ਕੀਤੇ ਦੋ ਬਿੱਲ ਰਾਜਪਾਲ ਕੋਲ ਪਹੁੰਚੇ, ਕੀ ਵਿਵਾਦਤ ਬਿੱਲ ‘ਤੇ ਵੀ ਲਾਉਣਗੇ ਮੋਹਰ ?

punjabdiary

Leave a Comment