Thursday, July 2, 2026
Google search engine
Homeਤਾਜ਼ਾ ਖਬਰਭੁੱਟੀਵਾਲਾ ਗੁਰਦੁਆਰਾ ਸਾਹਿਬ ਅੱਗ ਮਾਮਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9...

ਭੁੱਟੀਵਾਲਾ ਗੁਰਦੁਆਰਾ ਸਾਹਿਬ ਅੱਗ ਮਾਮਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪ ਪੂਰਨ ਮਰਿਆਦਾ ਨਾਲ ਗੋਇੰਦਵਾਲ ਸਾਹਿਬ ਭੇਜੇ

ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅਗਨ ਭੇਟ ਹੋ ਗਏ ਸਨ, ਜਦਕਿ ਅੱਗ ਬੁਝਾਉਣ ਦੌਰਾਨ 4 ਹੋਰ ਸਰੂਪ ਪਾਣੀ ਕਾਰਨ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਕਰੀਬ 22 ਗੁਟਕਾ ਸਾਹਿਬ ਅਤੇ ਸੈਂਚੀਆਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ।

ਸ੍ਰੀ ਮੁਕਤਸਰ ਸਾਹਿਬ
ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੀਤੀ ਸ਼ਾਮ ਲੱਗੀ ਅੱਗ ਕਾਰਨ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪਾਂ ਨੂੰ ਅੱਜ ਪੂਰਨ ਧਾਰਮਿਕ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਲਈ ਗੋਇੰਦਵਾਲ ਸਾਹਿਬ ਰਵਾਨਾ ਕੀਤਾ ਗਿਆ।

ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅਗਨ ਭੇਟ ਹੋ ਗਏ ਸਨ, ਜਦਕਿ ਅੱਗ ਬੁਝਾਉਣ ਦੌਰਾਨ 4 ਹੋਰ ਸਰੂਪ ਪਾਣੀ ਕਾਰਨ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਕਰੀਬ 22 ਗੁਟਕਾ ਸਾਹਿਬ ਅਤੇ ਸੈਂਚੀਆਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਦੇਰ ਰਾਤ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਇਸ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਪਾਵਨ ਸਰੂਪਾਂ ਨੂੰ ਸਵੇਰੇ ਪੂਰਨ ਮਰਿਆਦਾ ਅਨੁਸਾਰ ਗੋਇੰਦਵਾਲ ਸਾਹਿਬ ਭੇਜਿਆ ਜਾਵੇ।

ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਅਰਦਾਸ ਉਪਰੰਤ ਵਿਸ਼ੇਸ਼ ਪਾਲਕੀ ਸਾਹਿਬ ਵਿੱਚ ਪਾਵਨ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੋਰ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਸੰਗਤ ਪਾਲਕੀ ਸਾਹਿਬ ਦੇ ਨਾਲ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਈ।

ਮੁੱਢਲੀ ਜਾਂਚ ਦੌਰਾਨ ਇਹ ਸੰਭਾਵਨਾ ਜਤਾਈ ਗਈ ਹੈ ਕਿ ਸੁੱਖ ਆਸਨ ਸੱਚਖੰਡ ਵਿੱਚ ਲੱਗੀ ਬਿਜਲੀ ਵਾਲੀ ਘੜੀ (ਕਲੌਕ) ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਅੱਗ ਲੱਗੀ ਹੋ ਸਕਦੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਜਾਵੇਗੀ।

ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਇਸ ਦੁਖਦਾਈ ਘਟਨਾ ‘ਤੇ ਗਹਿਰਾ ਅਫ਼ਸੋਸ ਜਤਾਉਂਦਿਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਲੱਗੇ ਬਿਜਲੀ ਉਪਕਰਨਾਂ ਦੀ ਸਮੇਂ-ਸਮੇਂ ‘ਤੇ ਜਾਂਚ ਯਕੀਨੀ ਬਣਾਈ ਜਾਵੇ ਅਤੇ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

-(ਅਜੀਤ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments