Image default
ਅਪਰਾਧ

ਭ੍ਰਿਸ਼ਟਾਚਾਰ ਮਾਮਲਾ: ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿਤੀ ਰਾਹਤ

ਭ੍ਰਿਸ਼ਟਾਚਾਰ ਮਾਮਲਾ: ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿਤੀ ਰਾਹਤ

 

 

 

Advertisement

 

ਚੰਡੀਗੜ੍ਹ, 10 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿਤੀ ਹੈ। ਹਾਈ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਹੈ। ਇਸ ਤੋਂ ਚਾਰ ਦਿਨ ਪਹਿਲਾਂ ਹੀ ਰਾਜਜੀਤ ਸਿੰਘ ਨੂੰ ਸੁਪ੍ਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ। ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਰਾਜਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ।

ਸੁਪ੍ਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿਚ ਬਰਖ਼ਾਸਤ ਏ.ਆਈ.ਜੀ. ਰਾਜਜੀਤ ਹੁੰਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿਤੀ ਸੀ। ਸੁਪ੍ਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਅਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿਤੇ ਹਨ।

ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ। ਦੱਸ ਦੇਈਏ ਕਿ ਮਾਰਚ ਵਿਚ ਹਾਈ ਕੋਰਟ ਵਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰੀਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਐਸ.ਐਸ.ਪੀ. ਰਾਜਜੀਤ ਹੁੰਦਲ ਵਿਰੁਧ ਕੇਸ ਦਰਜ ਕਰਕੇ ਉਸ ਨੂੰ ਅਪ੍ਰੈਲ ਵਿਚ ਨੌਕਰੀ ਤੋਂ ਬਰਖਾਸਤ ਕਰ ਦਿਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹੈ।

Advertisement

Related posts

ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

punjabdiary

Breaking- ਪੁਲਿਸ ਨੇ ਹਥਿਆਰਾਂ ਸਮੇਤ ਗੈਂਗਸਟਰ ਨੂੰ ਕਾਬੂ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ

punjabdiary

ਮੂਸੇਵਾਲਾ ਕਤਲ ਮਾਮਲੇ ‘ਚ ਵੱਡੇ ਖੁਲਾਸੇ- ਰੂਸੀ ਰਾਈਫਲ ਨਾਲ ਮਾਰੀ ਗਈ ਗੋਲੀ, ਹਮਲਾਵਰਾਂ ਦੀ ਗੱਡੀ ‘ਤੇ ਲੱਗੀ ਸੀ ਫਰਜ਼ੀ ਨੰਬਰ ਪਲੇਟ

punjabdiary

Leave a Comment