ਮਜੀਠਾ ਇਲਾਕੇ ਵਿੱਚ ਬਿਕਰਮ ਮਜੀਠੀਆ ਦੇ ਗੁੰਮਸ਼ੁਦਾ ਹੋਣ ਦੇ ਲੱਗੇ ਪੋਸਟਰ, ਸਿਆਸੀ ਚਰਚਾਵਾਂ ਹੋਈਆਂ ਤੇਜ਼
ਇਨ੍ਹਾਂ ਪੋਸਟਰਾਂ ਵਿੱਚ ਮਜੀਠੀਆ ਨੂੰ ਗੁੰਮਸ਼ੁਦਾ” ਦਰਸਾਉਂਦਿਆਂ “ਭਗੋੜੇ ਦੀ ਤਲਾਸ਼” ਵਰਗੇ ਸ਼ਬਦ ਲਿਖੇ ਗਏ ਹਨ, ਜਿਸ ਤੋਂ ਬਾਅਦ ਇਲਾਕੇ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ।

ਮਜੀਠਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਕੁਝ ਨਵੇਂ ਪੋਸਟਰ ਸਾਹਮਣੇ ਆਏ ਹਨ। ਇਨ੍ਹਾਂ ਪੋਸਟਰਾਂ ਵਿੱਚ ਮਜੀਠੀਆ ਨੂੰ ਗੁੰਮਸ਼ੁਦਾ” ਦਰਸਾਉਂਦਿਆਂ “ਭਗੋੜੇ ਦੀ ਤਲਾਸ਼” ਵਰਗੇ ਸ਼ਬਦ ਲਿਖੇ ਗਏ ਹਨ, ਜਿਸ ਤੋਂ ਬਾਅਦ ਇਲਾਕੇ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਪੋਸਟਰ ਮਜੀਠਾ ਹਲਕੇ ਦੇ ਕਈ ਘਰਾਂ ਦੇ ਬਾਹਰ, ਗਲੀਆਂ ਅਤੇ ਅਹਿਮ ਚੌਰਾਹਿਆਂ ’ਤੇ ਲਗਾਏ ਗਏ ਹਨ। ਪੋਸਟਰਾਂ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਤਸਵੀਰ ਦੇ ਨਾਲ ਉਨ੍ਹਾਂ ਬਾਰੇ ਜਾਣਕਾਰੀ ਦੇਣ ਸਬੰਧੀ ਸੁਨੇਹੇ ਵੀ ਦਰਜ ਕੀਤੇ ਗਏ ਹਨ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਮਜੀਠਾ ਥਾਣੇ ਵਿੱਚ ਦਰਜ ਮਾਮਲੇ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਪੋਸਟਰਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।
ਪੋਸਟਰ ਲੱਗਣ ਤੋਂ ਬਾਅਦ ਇਲਾਕੇ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ਛਿੜੀ ਹੋਈ ਹੈ ਅਤੇ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਸਬੰਧਤ ਏਜੰਸੀਆਂ ਵੀ ਸਥਿਤੀ ’ਤੇ ਨਿਗਰਾਨੀ ਬਣਾਈ ਹੋਈਆਂ ਹਨ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


