Wednesday, June 3, 2026
Google search engine
Homeਤਾਜ਼ਾ ਖਬਰਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ਪਹੁੰਚੀ ਕਾਨੂੰਨੀ ਟੀਮ, ਐੱਫਆਈਆਰ ਦੀ ਨਕਲ ਦੇਣ...

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ਪਹੁੰਚੀ ਕਾਨੂੰਨੀ ਟੀਮ, ਐੱਫਆਈਆਰ ਦੀ ਨਕਲ ਦੇਣ ਦੀ ਕੀਤੀ ਮੰਗ

ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਨਾ ਮਿਲਣ ਨੂੰ ਲੈ ਕੇ ਇਹ ਅਰਜ਼ੀ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਿਤ ਮਾਮਲੇ ਵਿੱਚ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਅੰਮ੍ਰਿਤਸਰ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਨਾ ਮਿਲਣ ਨੂੰ ਲੈ ਕੇ ਇਹ ਅਰਜ਼ੀ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।

ਮਜੀਠੀਆ ਦੀ ਕਾਨੂੰਨੀ ਟੀਮ ਦੇ ਮੈਂਬਰ ਅਮਨਬੀਰ ਸਿੰਘ ਸਿਆਲੀ, ਐਡਵੋਕੇਟ ਬਾਠ ਅਤੇ ਪ੍ਰਦੀਪ ਸੈਣੀ ਨੇ ਅੰਮ੍ਰਿਤਸਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮਜੀਠਾ ਥਾਣੇ ਵਿੱਚ ਦਰਜ ਮਾਮਲੇ ਦੀ ਐੱਫਆਈਆਰ ਦੀ ਨਕਲ ਹਾਲੇ ਤੱਕ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਆਪਣੇ ਮੁਅੱਕਲ ਦੀ ਪੱਖਦਾਰੀ ਲਈ ਐੱਫਆਈਆਰ ਪ੍ਰਾਪਤ ਕਰਨਾ ਉਨ੍ਹਾਂ ਦਾ ਕਾਨੂੰਨੀ ਅਤੇ ਜਮਹੂਰੀ ਅਧਿਕਾਰ ਹੈ।

ਵਕੀਲਾਂ ਨੇ ਦਲੀਲ ਦਿੱਤੀ ਕਿ ਤਿੰਨ ਦਿਨ ਲੰਘ ਜਾਣ ਦੇ ਬਾਵਜੂਦ ਵੀ ਪੰਜਾਬ ਪੁਲਿਸ ਦੀ ਵੈੱਬਸਾਈਟ ਉੱਤੇ ਐੱਫਆਈਆਰ ਅਪਲੋਡ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਅਦਾਲਤ ਵੱਲੋਂ ਦੁਪਹਿਰ ਤੋਂ ਬਾਅਦ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਐਤਵਾਰ ਨੂੰ ਮਜੀਠਾ ਪੁਲਿਸ ਥਾਣੇ ਵਿੱਚ ਦਾਖ਼ਲ ਹੋ ਕੇ ਵੋਟਾਂ ਦੀ ਗਿਣਤੀ ਵਾਲੇ ਦਿਨ ਬੂਥ ਉੱਤੇ ਹੋਏ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਜੋਬਨਪ੍ਰੀਤ ਸਿੰਘ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਵਿੱਚ ਮਜੀਠੀਆ ਸਮੇਤ 60 ਤੋਂ ਵੱਧ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ ਘਰਾਂ ਸਮੇਤ ਛੇ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ, ਪਰ ਉਹ ਪੁਲਿਸ ਦੇ ਹੱਥ ਨਹੀਂ ਲੱਗੇ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ, ਜਿਸ ਕਾਰਨ ਹੁਣ ਉਹ ਵਿਦੇਸ਼ ਯਾਤਰਾ ਨਹੀਂ ਕਰ ਸਕਣਗੇ।

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਅਤੇ ਮਜੀਠਾ ਥਾਣਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕਰਨ ਲਈ ਇੱਕ ਦਿਨ ਦਾ ਹੋਰ ਸਮਾਂ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ ਹੋਣੀ ਹੈ।

ਪੁਲਿਸ ਦੇ ਅਨੁਸਾਰ ਸਥਾਨਕ ਚੋਣਾਂ ਦੌਰਾਨ ਵੋਟਿੰਗ ਵਾਲੇ ਦਿਨ ਮਜੀਠਾ ਦੇ ਇੱਕ ਬੂਥ ਦੇ ਬਾਹਰ ਹੰਗਾਮਾ ਹੋਇਆ ਸੀ। ਇਸ ਮਾਮਲੇ ਵਿੱਚ ਪਿੰਡ ਸੋਈਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਜਦੋਂ ਐਤਵਾਰ ਨੂੰ ਥਾਣੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਮਜੀਠੀਆ ਆਪਣੇ ਸਮਰਥਕਾਂ ਨਾਲ ਉੱਥੇ ਪਹੁੰਚ ਗਏ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਹੋਈ ਅਤੇ ਇੱਕ ਪੁਲਿਸ ਕਰਮਚਾਰੀ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ।

-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments